ਪੱਤਰ ਪ੍ਰੇਰਕ
ਭੁੱਚੋ ਮੰਡੀ, 22 ਅਕਤੂਬਰ
ਇਸੇ ਤਰ੍ਹਾਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਦੀਵਾ ਬਣਾਉਣ ਵਿੱਚ ਬੀਸੀਏ ਭਾਗ ਪਹਿਲਾ ਦੀ ਵਿਦਿਆਰਥਣ ਗੁਰਿੰਦਰਜੀਤ ਕੌਰ ਜੇਤੂ ਰਹੀ। ਪੋਸਟਰ ਬਣਾਉਣ ਵਿੱਚ ਗਿਆਰ੍ਹਵੀਂ ਦੀ ਵਿਦਿਆਰਥਣ ਪਪਨਦੀਪ ਕੌਰ ਨੇ ਪਹਿਲਾ, ਬਾਰ੍ਹਵੀਂ ਦੀ ਸੁਖਵੀਰ ਕੌਰ ਨੇ ਦੂਜਾ ਅਤੇ ਬੀਏ ਭਾਗ ਤੀਜਾ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਆਰਟ ਐਂਡ ਕਰਾਫਟ ਮੁਕਾਬਲੇ ਵਿੱਚ ਬੀਸੀਏ ਭਾਗ ਪਹਿਲਾ ਦੀ ਵਿਦਿਆਰਥਣ ਗਗਨਦੀਪ ਕੌਰ ਮੋਹਰੀ ਰਹੀ।ਇਸੇ ਤਰ੍ਹਾਂ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਕਬੀਰ ਗਰਲਜ਼ ਕਾਲਜ ਭੁੱਚੋ ਖੁਰਦ ਵਿੱਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਅੰਮ੍ਰਿਤਪਾਲ ਅਗਰਵਾਲ ਮੁੱਖ ਮਹਿਮਾਨ ਸਨ। ਵਿਦਿਆਰਥੀਆਂ ਨੇ ਭਾਸ਼ਣ ਅਤੇ ਕੋਰੀਓਗ੍ਰਾਫੀ ਰਾਹੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।