ਲੋਕ ਭਲਾਈ ਦੇ ਕੰਮ ਕਰਨ ਵਾਲੀਆਂ ਔਰਤਾਂ ਦਾ ਸਨਮਾਨ
ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕ ਭਲਾਈ ਦੇ ਕੰਮ ਕਰਨ ਵਾਲੀਆਂ ਔਰਤਾਂ ਦਾ ਸਨਮਾਨ ਕਰਨ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਇੱਥੇ ਸਮਾਗਮ ਕਰਵਾਇਆ। ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਕਰਵਾਏ ਇਸ ਸਮਾਗਮ ਵਿੱਚ 13 ਉਨ੍ਹਾਂ ਔਰਤਾਂ ਦਾ...
Advertisement
ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕ ਭਲਾਈ ਦੇ ਕੰਮ ਕਰਨ ਵਾਲੀਆਂ ਔਰਤਾਂ ਦਾ ਸਨਮਾਨ ਕਰਨ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਇੱਥੇ ਸਮਾਗਮ ਕਰਵਾਇਆ। ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਕਰਵਾਏ ਇਸ ਸਮਾਗਮ ਵਿੱਚ 13 ਉਨ੍ਹਾਂ ਔਰਤਾਂ ਦਾ ਸਨਮਾਨ ਕੀਤਾ ਗਿਆ ਜੋ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਸਮਾਗਮ ਬਾਰੇ ਪ੍ਰਬੰਧਕ ਐਡਵੋਕੇਟ ਸਰਬਜੀਤ ਕੌਰ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਹੁਕਮਾਂ ’ਤੇ ਮਹਿਲਾ ਉਦਮਤਾ ਦਿਵਸ ਮਨਾਇਆ ਹੈ। ਉਨ੍ਹਾਂ ਦੱਸਿਆ ਇਸ ਸਮਾਗਮ ਵਿੱਚ ਜ਼ਿਲ੍ਹੇ ਭਰ ਦੀਆਂ 13 ਔਰਤਾਂ ਉਹ ਭਾਵੇਂ ਕਿਸੇ ਵੀ ਪਾਰਟੀ ਲਈ ਕੰਮ ਕਰਦੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਔਰਤਾਂ ਵਿੱਚ ਕੋਈ ਬਿਰਧ ਆਸ਼ਰਮ ਚਲਾ ਰਹੀ ਹੈ, ਕੋਈ ਔਰਤਾਂ ਦੇ ਗਰੁੱਪ ਬਣਾ ਕੇ ਲੋੜਵੰਦਾਂ ਦੀ ਮਦਦ ਕਰ ਰਹੀ ਹੈ। ਹਲਕਾ ਕੋਟਕਪੂਰਾ ਦੀ ਮਹਿਲਾ ਕੋ-ਆਰਡੀਨੇਟਰ ਪਰਮਜੀਤ ਕੌਰ ਅਤੇ ਜੈਤੋ ਦੀ ਕੋ-ਆਰਡੀਨੇਟਰ ਸੀਮਾ ਰਾਣੀ ਨੇ ਕਿਹਾ ਕਿ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਹੋਰ ਸਮਾਗਮ ਆਉਣ ਵਾਲੇ ਦਿਨਾਂ ਵਿੱਚ ਕਰਵਾਏ ਜਾਣਗੇ। ਇਸ ਸਮੇਂ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ ਸਨਮਾਨਿਤ ਹੋਣ ਵਾਲੀਆਂ ਔਰਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਸਨਮਾਨ ਹੋਣ ਨਾਲ ਇਹ ਹੋਰ ਵੱਧ ਉਤਸ਼ਾਹ ਨਾਲ ਸਮਾਜ ਸੇਵੀ ਕੰਮ ਕਰਨਗੀਆਂ। ਸਨਮਾਨਿਤ ਔਰਤਾਂ ਨੂੰ ਪ੍ਰਬੰਧਕਾਂ ਨੇ ਸਿਰੋਪਾਓ ਅਤੇ ਸਨਮਾਨ ਪੱਤਰ ਦਿੱਤੇ।
Advertisement
Advertisement
