ਐੱਸ ਐੱਸ ਕਾਲਜ ਵਿੱਚ ਸਨਮਾਨ ਸਮਾਗਮ
ਸ਼ਹਿਰ ਦੀ ਸੰਸਥਾ ਐੱਸ ਐੱਸ ਕਾਲਜ ਵਿੱਚ ਐੱਸ ਐੱਸ ਡੀ ਕਾਲਜ ਅਤੇ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਨ। ਮੁੱਖ ਮਹਿਮਾਨ ਦਾ ਸਵਾਗਤ ਟੰਡਨ ਇੰਟਰਨੈਸ਼ਨਲ ਸਕੂਲ ਦੇ...
Advertisement
ਸ਼ਹਿਰ ਦੀ ਸੰਸਥਾ ਐੱਸ ਐੱਸ ਕਾਲਜ ਵਿੱਚ ਐੱਸ ਐੱਸ ਡੀ ਕਾਲਜ ਅਤੇ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਨ। ਮੁੱਖ ਮਹਿਮਾਨ ਦਾ ਸਵਾਗਤ ਟੰਡਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਸਕੂਲ ਬੈਂਡ ਨਾਲ ਕੀਤਾ। ਇਹ ਵਿਸ਼ੇਸ਼ ਸਨਮਾਨ ਬਰਨਾਲਾ ਸ਼ਹਿਰ ਨੂੰ ਨਗਰ ਨਿਗਮ ਦਾ ਦਰਜਾ ਦਿਵਾਉਣ ਲਈ ਉਨ੍ਹਾਂ ਦੇ ਅਹਿਮ ਯੋਗਦਾਨ ਕਾਰਨ ਕੀਤਾ ਗਿਆ। ਐੱਸ ਐੱਸ ਡੀ ਕਾਲਜ ਦੇ ਪ੍ਰਿੰਸੀਪਲ ਰਾਕੇਸ਼ ਜਿੰਦਲ ਅਤੇ ਵਿਜੈ ਭਦੌੜ ਨੇ ਕਿਹਾ ਮੀਤ ਹੇਅਰ ਵਰਗੇ ਨੇਤਾ ਮਿਲਣਾ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਬਰਨਾਲਾ ਦੇ ਲੋਕਾਂ ਨੇ ਹੀ ਮੈਨੂੰ ਪਹਿਲੀ ਵਾਰ ਰਾਜਨੀਤੀ ਦੀਆਂ ਪੌੜੀਆਂ ਚੜ੍ਹਾਇਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਨੂੰ ਨਗਰ ਨਿਗਮ ਦਾ ਦਰਜਾ ਮਿਲਣਾ ਸਿਰਫ਼ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਘਟਾਉਣ ਵਾਸਤੇ ਨਹੀਂ ਸਗੋਂ ਭਵਿੱਖ ਦੇ ਵਿਕਾਸ ਦੇ ਦਰਵਾਜ਼ੇ ਖੋਲ੍ਹਣ ਵਾਲਾ ਕਦਮ ਵੀ ਹੈ। ਇਲਾਕੇ ’ਚ ਨਵੀਆਂ ਸੜਕਾਂ, ਸਫ਼ਾਈ ਪ੍ਰਣਾਲੀ, ਨਵਾਂ ਹਸਪਤਾਲ ਬਣਾਉਣਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਤਿਆਰ ਕਰਨ ਲਈ ਵੀ ਵਿਸ਼ੇਸ਼ ਯੋਜਨਾਵਾਂ ’ਤੇ ਕੰਮ ਜਾਰੀ ਹੈ। ਐੱਸ ਐੱਸ ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਕਿਹਾ ਕਿ ਮੀਤ ਹੇਅਰ ਵੱਲੋਂ ਬਰਨਾਲਾ ਨਗਰ ਨਿਗਮ ਬਣਾਉਣਾ ਇਤਿਹਾਸਕ ਕਦਮ ਹੈ। ਇਸ ਨਾਲ ਜਿੱਥੇ ਸ਼ਹਿਰ ਦਾ ਵਿਸਥਾਰ ਹੋਵੇਗਾ, ਉੱਥੇ ਸ਼ਹਿਰ ਦਾ ਵਿਕਾਸ ਵੀ ਵੱਡੇ ਪੱਧਰ ’ਤੇ ਹੋਵੇਗਾ। ਸਮਾਗਮ ਦੇ ਅੰਤ ’ਚ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Advertisement
Advertisement
