ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਾਣੀ ਦੇ ਨਿਕਾਸ ਲਈ ਭੁੱਖ ਹੜਤਾਲ ਸ਼ੁਰੂ

ਪਿੰਡ ਕੁਮਹਾਰੀਆ ਵਿੱਚ ਗਲੀਆਂ ਵਿੱਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਗੰਭੀਰ ਮੁੱਦਾ ਬਣ ਗਈ ਹੈ। ਇਸ ਕਾਰਨ ਪਿੰਡ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਦੇ ਵਾਰਡ ਨੰਬਰ ਦੋ ਵਿੱਚ ਗਲੀ ਵਿੱਚੋਂ ਪਾਣੀ ਦੀ ਨਿਕਾਸੀ...
Advertisement

ਪਿੰਡ ਕੁਮਹਾਰੀਆ ਵਿੱਚ ਗਲੀਆਂ ਵਿੱਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਗੰਭੀਰ ਮੁੱਦਾ ਬਣ ਗਈ ਹੈ। ਇਸ ਕਾਰਨ ਪਿੰਡ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਦੇ ਵਾਰਡ ਨੰਬਰ ਦੋ ਵਿੱਚ ਗਲੀ ਵਿੱਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਭੁੱਖ ਹੜਤਾਲ ’ਤੇ ਬੈਠੇ ਗਏ ਹਨ। ਜਗਦੀਸ਼ ਸਿਓਰਾਨ, ਰਾਜਵੀਰ, ਜਗਦੀਸ਼ ਤੇ ਬਿੱਲੂ ਨੇ ਕਿਹਾ ਕਿ ਗਲੀ ਦਾ ਪੱਧਰ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਘਰਾਂ ਦਾ ਪਾਣੀ ਨਿਕਲ ਨਹੀਂ ਰਿਹਾ। ਇਸ ਕਾਰਨ ਉਨ੍ਹਾਂ ਦੇ ਘਰਾਂ ਵਿੱਚ ਸਿੱਲ੍ਹ ਆਉਣ ਕਾਰਨ ਘਰ ਡਿੱਗਣ ਦਾ ਖ਼ਤਰਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਪੰਚ ਅਤੇ ਬੀਡੀਪੀਓ ਨੂੰ ਵੀ ਇਸ ਬਾਰੇ ਕਈ ਵਾਰ ਸੂਚਿਤ ਕੀਤਾ ਗਿਆ ਹੈ ਪਰ ਅਜੇ ਤੱਕ ਕੋਈ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਭੁੱਖ ਹੜਤਾਲ ’ਤੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਹੁਣ ਬਰਸਾਤ ਦੇ ਮੌਸਮ ਕਾਰਨ ਗਲੀ ਵਿੱਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ। ਭੁੱਖ ਹੜਤਾਲ ’ਤੇ ਬੈਠੇ ਜਗਦੀਸ਼ ਸ਼ਿਓਰਾਨ ਦਾ ਕਹਿਣਾ ਹੈ ਕਿ ਜਦੋਂ ਤੱਕ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਨਹੀਂ ਹੁੰਦਾ, ਉਹ ਭੁੱਖ ਹੜਤਾਲ ’ਤੇ ਬੈਠਣਗੇ। ਇਸ ਮੌਕੇ ਪ੍ਰਤਾਪ ਸਿੰਘ, ਭਗਤ ਰਾਮ, ਓਮ ਪ੍ਰਕਾਸ਼ ਸਮੇਤ ਕਈ ਪਿੰਡ ਵਾਸੀ ਧਰਨੇ ’ਤੇ ਬੈਠੇ ਹਨ।

Advertisement
Advertisement