ਗਿੱਦੜਬਾਹਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਬਲਾਕ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ। ਇਸੇ ਲੜੀ ਤਹਿਤ ਯੂਥ ਕਾਂਗਰਸੀ ਆਗੂ ਦਵਿੰਦਰ ਸਿੰਘ ਹੰਟੀ ਨੂੰ ਬਲਾਕ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਅਤੇ ਰਾਜ ਕੁਮਾਰ ਸ਼ਰਮਾ ਧੂਲਕੋਟ ਨੂੰ ਦਿਹਾਤੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵੇਂ ਨਿਯੁਕਤ ਪ੍ਰਧਾਨਾਂ ਦਵਿੰਦਰ ਸਿੰਘ ਹੰਟੀ ਅਤੇ ਰਾਜ ਕੁਮਾਰ ਸ਼ਰਮਾ ਧੂਲਕੋਟ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। -ਪੱਤਰ ਪ੍ਰੇਰਕ