DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਤੀ-ਪਤਨੀ ਦੀ ਭੇਤ-ਭਰੇ ਹਾਲਾਤ ’ਚ ਮੌਤ

ਭੁਲੇਖੇ ਨਾਲ ਜ਼ਹਿਰੀਲੀ ਵਸਤੂ ਨਿਗਲਣ ਦਾ ਸ਼ੱਕ

  • fb
  • twitter
  • whatsapp
  • whatsapp
Advertisement
ਇੱਥੇ ਲੰਘੀ ਦੇਰ ਰਾਤ ਪਤੀ-ਪਤਨੀ ਦੀ ਭੇਤ-ਭਰੇ ਹਾਲਾਤ ਵਿੱਚ ਸਿਹਤ ਵਿਗੜਣ ਕਾਰਨ ਮੌਤ ਹੋ ਗਈ। ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ’ਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਦੋਵਾਂ ਨੇ ਭੁਲੇਖੇ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ (31) ਅਤੇ ਉਸ ਦੀ ਪਤਨੀ ਮਨਜੋਤ ਕੌਰ ਦੀ ਬੀਤੀ ਦੇਰ ਰਾਤ ਉਦੋਂ ਸਿਹਤ ਵਿਗੜ ਗਈ। ਦੋਵਾਂ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਮਨਜੋਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਕੁਝ ਸਮੇਂ ਬਾਅਦ ਹੀ ਜ਼ੇਰੇ ਇਲਾਜ ਰਮਨਦੀਪ ਸਿੰਘ ਦੀ ਵੀ ਮੌਤ ਹੋ ਗਈ।

Advertisement

ਸਵੇਰੇ ਘਟਨਾ ਦਾ ਪਤਾ ਲੱਗਦਿਆਂ ਹੀ ਤਲਵੰਡੀ ਸਾਬੋ ਪੁਲੀਸ ਦੀ ਟੀਮ ਨੇ ਸਿਵਲ ਹਸਪਤਾਲ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ। ਸ਼ਾਮ ਸਮੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਦੋਵਾਂ ਨੇ ਭੁਲੇਖੇ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਰਕੇ ਦੋਵਾਂ ਦੀ ਮੌਤ ਹੋ ਗਈ। ਉਨ੍ਹਾਂ ਅਨੁਸਾਰ ਉਕਤ ਹਲਫਨਾਮੇ ਤੋਂ ਬਾਅਦ ਮੁੱਢਲੀ ਰਿਪੋਰਟ ਦਰਜ ਕਰ ਕੇ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।

Advertisement

Advertisement
×