ਪੱਤਰ ਪ੍ਰੇਰਕ
ਮਮਦੋਟ, 23 ਫਰਵਰੀ
ਕਾਂਗਰਸੀ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੋਟਰਾਂ ਵੱਲੋਂ ਵੱਡੀ ਗਿਣਤੀ ਵਿਚ ਪਾਈਆਂ ਵੋਟਾਂ ਲਈ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਕੰਮ ਕਰਦਿਆਂ ਢਾਈ ਸਾਲ ਹੋਏ ਹਨ, ਪਰ ਜਿਸ ਤਰ੍ਹਾਂ ਵਰਕਰਾਂ ਤੇ ਹਲਕਾ ਵਾਸੀਆਂ ਨੇ ਮਾਣ ਬਖਸ਼ਿਆ ਹੈ, ਉਹ ਸਦਾ ਇਸ ਲਈ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।