ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 29 ਦਸੰਬਰ
ਜ਼ਿਲ੍ਹਾ ਫਾਜ਼ਿਲਕਾ ਦੇ ਭਾਸ਼ਾ ਵਿਭਾਗ ਦਫ਼ਤਰ ਵੱਲੋਂ ਸਾਹਿਤਕ ਮਿਲਣੀ ਰੱਖੀ ਗਈ, ਜਿਸ ’ਚ ਭਾਸ਼ਾ ਵਿਭਾਗ ਫਾਜ਼ਿਲਕਾ ਦੀਆਂ ਗਤੀਵਿਧੀਆਂ ’ਚ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਸਾਹਿਤਕ ਮਿਲਣੀ ਦੀ ਪ੍ਰਧਾਨਗੀ ਗੁਰਮੀਤ ਸਿੰਘ (ਪ੍ਰਿੰਸੀਪਲ) ਲੇਖਕ ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਦੇ ਸਾਹਿਤਕਾਰਾਂ, ਕਲਾਕਾਰਾਂ ਨਾਲ ਰਾਬਤਾ ਕਰ ਕੇ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ ਤਾਂ ਜੋ ਮਾਤ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਹੋ ਸਕੇ। ਸੁਰਿੰਦਰ ਕੰਬੋਜ ਨੇ ਕਿਹਾ ਕਿ ਸਿਰਜਨਾਤਮਕ ਮੁਕਾਬਲੇ ਕਰਵਾਉਣ ਸਬੰਧੀ ਵਿਉਂਤਬੰਦੀ ਕੀਤੀ ਜਾਵੇ।