ਸੁਰਜੀਤ ਵਸ਼ਿਸ਼ਟ
ਝੁਨੀਰ, 2 ਮਈ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਦੀ ਸੂਬਾ ਕਮੇਟੀ ਅਨੁਸਾਰ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਝੁਨੀਰ ਵੱਲੋਂ ਸੂਬਾ ਸਕੱਤਰ ਜਸਪਾਲ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਸਾੜਨ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮਾਜ ਭਲਾਈ ਮੰਤਰੀ ਅਰੁਣਾ ਚੌਧਰੀ ਦੇ ਪੁਤਲੇ ਫੂਕੇ ਗਏ। ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਹੈ ਕਿ ਸੂਬਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਾਸਤੇ ਬਜਟ ਸੈਸ਼ਨ ਵਿਚ ਕੁਝ ਵੀ ਨਹੀਂ ਰੱਖਿਆ ਗਿਆ, ਜਿਸ ਕਰ ਕੇ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਇਸ ਮੌਕੇ ਸੁਰਿੰਦਰ ਕੌਰ, ਮਲਕੀਤ ਕੌਰ, ਪਰਮਿੰਦਰ ਕੌਰ, ਜਸਪਾਲ ਕੌਰ, ਕਿਰਨ ਕੌਰ, ਕੁਲਵਿੰਦਰ ਕੌਰ, ਚਰਨਜੀਤ ਕੌਰ ਆਦਿ ਮੌਜੂਦ ਸਨ।