ਜੇ ਟਿਕਟ ਮਿਲੀ ਤਾਂ ਅਕਾਲੀ ਦਲ ਤੋਂ ਚੋਣ ਲੜਾਂਗਾ: ਮੱਖਣ
ਪੰਜਾਬੀ ਗਾਇਕ ਤੇ ਗੀਤਕਾਰ ਕੇ ਐੱਸ ਮੱਖਣ ਮਾਨ ਨੇ ਕਿਹਾ ਕਿ ਉਨ੍ਹਾਂ ਆਪਣਾ ਸਿਆਸੀ ਸਫ਼ਰ ਬਸਪਾ ਪਾਰਟੀ ਰਾਹੀਂ ਸ਼ੁਰੂ ਕੀਤਾ ਸੀ ਪਰ ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ। ਉਹ ਅਕਾਲੀ ਦਲ ਦੀਆਂ ਨੀਤੀਆਂ ਤੇ...
Advertisement
ਪੰਜਾਬੀ ਗਾਇਕ ਤੇ ਗੀਤਕਾਰ ਕੇ ਐੱਸ ਮੱਖਣ ਮਾਨ ਨੇ ਕਿਹਾ ਕਿ ਉਨ੍ਹਾਂ ਆਪਣਾ ਸਿਆਸੀ ਸਫ਼ਰ ਬਸਪਾ ਪਾਰਟੀ ਰਾਹੀਂ ਸ਼ੁਰੂ ਕੀਤਾ ਸੀ ਪਰ ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ। ਉਹ ਅਕਾਲੀ ਦਲ ਦੀਆਂ ਨੀਤੀਆਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਬਹੁਤ ਪ੍ਰਭਾਵਿਤ ਹਨ। ਇਸ ਲਈ ਹੁਣ ਅਕਾਲੀ ਦਲ ਦੇ ਸੇਵਾਦਾਰ ਵਜੋਂ ਵਿਚਰ ਰਹੇ ਹਨ। ਉਹ ਅਕਾਲੀ ਦਲ ਦੇ ਵਰਕਰ ਹਨ ਪਰ ਜੇ ਅਕਾਲੀ ਦਲ ਉਨ੍ਹਾਂ ਨੂੰ ਟਿਕਟ ਦਿੰਦਾ ਹੈ ਤਾਂ ਉਹ ਚੋਣ ਵੀ ਲੜ ਸਕਦੇ ਹਨ।
ਉਹ ਇੱਥੇ ਅਕਾਲੀ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ ਦੇ ਘਰ ਪੁੱਜੇ ਸਨ। ਸ੍ਰੀ ਮੱਖਣ ਨੇ ਕਿਹਾ ਕਿ ਪੰਜਾਬ ਵਿੱਚ ਜਿਹੜੀਆਂ ਸੜਕਾਂ ਦੀ ਵਰਤੋਂ ਅੱਜ ਪੰਜਾਬੀ ਕਰ ਰਹੇ ਹਨ, ਉਹ ਅਕਾਲੀ ਦਲ ਦੀ ਸਰਕਾਰ ਵੇਲੇ ਬਣੀਆਂ ਸਨ। ਇਸੇ ਤਰ੍ਹਾਂ ਹੋਰ ਬਹੁਤ ਸਾਰੀਆਂ ਯੋਜਨਾਵਾਂ ਅਤੇ ਵਿਕਾਸ ਕਾਰਜ ਅਕਾਲੀ ਸਰਕਾਰ ਦੀ ਦੇਣ ਹਨ। ਇਸ ਮੌਕੇ ਮਨਜੀਤ ਸਿੰਘ ਫੱਤਣਵਾਲਾ, ਜੈ ਰਾਜ ਬਰਾੜ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।
Advertisement
Advertisement
Advertisement
×

