ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 7 ਜੁਲਾਈ
ਸਥਾਨਕ ਪੁਲੀਸ ਨੇ ਨਾਜਾਇਜ਼ ਮਾਇਨਿੰਗ ਦੇ ਦੋਸ਼ ਹੇਠ ਦੋ ਟਰੈਕਟਰ-ਟਰਾਲੀਆਂ ਅਤੇ ਉਨ੍ਹਾਂ ਦੇ ਚਾਲਕਾਂ ਨੂੰ ਕਾਬੂ ਕੀਤਾ ਹੈ| ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਮੇਲ ਸਿੰਘ ਨੇ ਦੱਸਿਆ ਕਿ ਉਪ ਮੰਡਲ ਅਫਸਰ -ਕਮ- ਸਹਾਇਕ ਜ਼ਿਲ੍ਹਾ ਮਾਈਨਿੰਗ ਇੰਸਪੈਕਟਰ ਸੁਖਦੀਪ ਸਿੰਘ ਨੇ ਸ਼ਿਕਾਇਤ ਦਿੱਤੀ ਕਿ ਫੱਤਣਵਾਲਾ ਪੈਟਰੋਲ ਪੰਪ ’ਤੇ ਰੇਤੇ ਨਾਲ ਭਰੀਆਂ ਦੋ ਟਰੈਕਟਰ-ਟਰਾਲੀਆਂ ਨੂੰ ਰੋਕਿਆ ਗਿਆ ਤਾਂ ਉਹ ਆਪਣੇ ਲੀਗਲ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ| ਪੁਲੀਸ ਨੇ ਮਾਈਨਿੰਗ ਐਕਟ ਤਹਿਤ ਦੋਵੇ ਵਾਹਨ ਕਬਜ਼ੇ ਵਿੱਚ ਲੈ ਕੇ ਉਨ੍ਹਾਂ ਦੇ ਚਾਲਕਾਂ ਨੂੰ ਗ੍ਰਿਫ਼ਤਾਰ ਕਰ ਲਿਆ।