ਤਪਾ ’ਚ ਨਾਜਾਇਜ਼ ਸ਼ਰਾਬ ਬਰਾਮਦ
ਤਪਾ ਪੁਲੀਸ ਵਲੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ ਖ਼ਾਨ ਨੇ ਦੱਸਿਆ ਕਿ ਤਪਾ ਪੁਲੀਸ ਦੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਸੂਚਨਾ ਦੇ...
Advertisement
ਤਪਾ ਪੁਲੀਸ ਵਲੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ ਖ਼ਾਨ ਨੇ ਦੱਸਿਆ ਕਿ ਤਪਾ ਪੁਲੀਸ ਦੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਸੂਚਨਾ ਦੇ ਆਧਾਰ ’ਤੇ ਸ਼ੌਕਤ ਅਲੀ ਨੂੰ ਢਿੱਲਵਾਂ ਰੋਡ ’ਤੇ ਡਰੇਨ ਦੇ ਨੇੜੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਚਿੱਟੇ ਰੰਗ ਦੀ ਪਲਾਸਟਿਕ ਦੀ ਕੇਨੀ ਵਿੱਚੋਂ 13 ਬੋਤਲਾਂ ਸਰਾਬ ਨਾਜਾਇਜ਼ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਾਹਰੋਂ ਲਿਆ ਕੇ ਤਪਾ ਸ਼ਹਿਰ ਵਿਚ ਅਤੇ ਆਲੇ ਦੁਆਲੇ ਵੇਚਣ ਦਾ ਆਦੀ ਹੈ। ਪੁਲੀਸ ਨੇ ਉਕਤ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement