ਖ਼ਰਾਬ ਮੌਸਮ ਤੇ ਠੰਢ ’ਚ ਕਿਸਾਨ ਦਿੱਲੀ ਵੱਲ ਰਵਾਨਾ

ਟਰਾਲੀਆਂ ’ਤੇ ਲੱਦਿਆ ਰਾਸ਼ਨ ਪਾਣੀ ਤੇ ਹੋਰ ਸਾਮਾਨ

ਖ਼ਰਾਬ ਮੌਸਮ ਤੇ ਠੰਢ ’ਚ ਕਿਸਾਨ ਦਿੱਲੀ ਵੱਲ ਰਵਾਨਾ

ਗਿੱਦੜਬਾਹਾ ਤੋਂ ਦਿੱਲੀ ਧਰਨੇ ਲਈ ਰਵਾਨਾ ਹੋਣ ਮੌਕੇ ਕਿਸਾਨਾਂ ਦਾ ਜੱਥਾ। -ਫੋਟੋ: ਬੇਦੀ

ਮਹਿੰਦਰ ਸਿੰਘ ਰੱਤੀਆਂ
ਮੋਗਾ, 25 ਨਵੰਬਰ

ਖ਼ਰਾਬ ਮੌਸਮ ਤੇ ਕੜਾਕੇ ਦੀ ਠੰਢ ਅਤੇ ਮੀਂਹ ਦੀ ਕਿਣਮਿਣ ਦੇ ਬਾਵਜੂਦ ਕਿਸਾਨਾਂ ਦੇ ਕਾਫ਼ਲਿਆਂ ਨੇ ਪੂਰੇ ਜੋਸ਼ੋ-ਖਰੋਸ਼ ਨਾਲ ਦਿੱਲੀ ਵੱਲ ਚਾਲੇ ਪਾ ਲਏ ਹਨ। ਇਸ ਦੌਰਾਨ ਇਥੇ ਬੀਕੇਯੂ ਏਕਤਾ ਉਗਰਾਹਾਂ ਆਗੂ ਬਲੌਰ ਸਿੰਘ ਘਾਲੀ ਤੇ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਅਡਾਨੀ ਅਨਾਜ ਭੰਡਾਰ ਅੱਗੇ 56ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਥੇ ਸੀਪੀਆਈ ਆਗੂ ਕਾ. ਸੂਰਤ ਸਿੰਘ, ਕਿਰਤੀ ਕਿਸਾਨ ਯੂਨੀਅਨ ਸੁੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਸਾਫੂਵਾਲਾ, ਸੀਪੀਆਈ ਜਿਲ੍ਹਾ ਸਕੱਤਰ ਕੁਲਦੀਪ ਭੋੋਲਾ, ਕਾ.ਜਗਜੀਤ ਸਿੰਘ ਧੂੜਕੋਟ, ਵਿੱਕੀ ਮਹੇਸਰੀ, ਸੁਖਜਿੰਦਰ ਮਹੇਸਰੀ ਅਤੇ ਨੌਜਵਾਨ ਭਾਰਤ ਸਭਾ ਆਗੂ ਕਰਮਜੀਤ ਮਾਣੂੰਕੇ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਨਾਲ ਭਰੀਆਂ ਟਰੈਕਟਰ ਟਰਾਲੀਆਂ ਦੇ ਕਾਫ਼ਲੇ ਪੂਰੇ ਜੋਸ਼ੋ-ਖਰੋਸ਼ ਨਾਲ ਕਿਸਾਨਾਂ ਦੇ ਹੱਕ ’ਚ ਅਤੇ ਮੋਦੀ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕਰਦਾ ਹੋਇਆ ਦਿੱਲੀ ਜਾਣ ਲਈ ਰਵਾਨਾ ਹੋਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਲੱਖਾਂ ਕਿਸਾਨ-ਮਜ਼ਦੂਰ ਕੇਂਦਰੀ ਦੀ ਮੋਦੀ ਸਰਕਾਰ ਨਾਲ ਦਿੱਲੀ ਵਿਖੇ ਮੱਥਾ ਲਾਉਣ ਲਈ ਲੰਗਰ ਆਦਿ ਵਸਤਾਂ ਲੈ ਕੇ ਦਿੱਲੀ ਜਾ ਰਹੇ ਹਨ ਤੇ ਮੋਦੀ ਦਾ ਹੰਕਾਰੀ ਵਤੀਰਾ ਤੋੜ ਕੇ ਹੀ ਦਿੱਲੀ ਤੋਂ ਘਰਾਂ ਨੂੰ ਪਰਤਣਗੇ।

ਫ਼ਰੀਦਕੋਟ (ਜਸਵੰਤ ਜੱਸ): ਕਿਰਤੀ ਕਿਸਾਨ ਯੂਨੀਅਨ ਜ਼ਿਲਾ ਫਰੀਦਕੋਟ ਦਾ ਕਾਫ਼ਲਾ ਅੱਜ ਫਰੀਦਕੋਟ ਤੋਂ ਦਰਜਨਾਂ ਟਰੈਕਟਰ-ਟਰਾਲੀਆਂ ਰਾਹੀਂ ਆਪਣਾ ਰਾਸ਼ਨ-ਪਾਣੀ ਲੈ ਕੇ ਦਿੱਲੀ ਲਈ ਰਵਾਨਾ ਹੋਇਆ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਜੀਤਗਿੱਲ ਨੇ ਦੱਸਿਆ ਕਿ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ, ਬਿਜਲੀ ਸੋਧ ਬਿੱਲ 2020 ਅਤੇ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ, ਪੱਤਰਕਾਰਾਂ, ਵਿਦਿਆਰਥੀ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿਛਲੇ 5 ਮਹੀਨਿਆਂ ਤੋਂ ਚਲ ਰਿਹਾ ਅੰਦੋਲਨ ਆਪਣੇ ਸਿਖਰਲੇ ਪੜਾਅ ਵਿੱਚ ਪਹੁੰਚ ਚੁੱਕਾ ਹੈ ਅਤੇ 26, 27 ਨਵੰਬਰ ਨੂੰ ਦੇਸ਼ ਦੀਆਂ 500 ਸੰਘਰਸ਼ਸ਼ੀਲ ਜਥੇਬੰਦੀਆਂ ਦੀ ਅਗਵਾਈ ਹੇਠ ਲੱਖਾਂ ਕਿਸਾਨ ਮਜ਼ਦੂਰਾਂ ਵੱਲੋਂ ਦਿੱਲੀ ਪੁੱਜਣਗੇ। ਇਸੇ ਸੱਦੇ ਤਹਿਤ ਅੱਜ ਫ਼ਰੀਦਕੋਟ ਤੋਂ ਦਰਜਨਾਂ ਟਰੈਕਟਰ ਟਰਾਲੀਆਂ ਦਾ ਕਾਫ਼ਲਾ ਦਿੱਲੀ ਵੱਲ ਨੂੰ ਰਵਾਨਾ ਹੋਇਆ। ਜ਼ਿਲ੍ਹਾ ਮੀਤ ਪ੍ਰਧਾਨ ਇਕਬਾਲ ਸਿੰਘ ਬਿਸ਼ਨੰਦੀ ਅਤੇ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਨੇ ਕਿਹਾ ਕਿ ਪਿੰਡਾਂ ਵਿਚ ਫ਼ੰਡ ਮੁਹਿੰਮ ਚਲਾਈ ਗਈ ਅਤੇ ਘੱਟੋ ਘੱਟ 4 ਮਹੀਨੇ ਦਾ ਰਾਸ਼ਨ ਇਕੱਠਾ ਕੀਤਾ ਗਿਆ ਜਿਸ ’ਤੇ ਲੋਕਾਂ ਨੇ ਵੀ ਪੂਰਾ ਸਹਿਯੋਗ ਦਿੱਤਾ। ਕਿਸਾਨਾਂ ਵੱਲੋਂ ਅਹਿਦ ਲਿਆ ਗਿਆ ਹੈ ਕਿ ਉਹ ਤਿੰਨੋ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ। ਉਹਨਾਂ ਕਿਹਾ ਕਿ 26 ਨਵੰਬਰ ਨੂੰ ਸਵੇਰੇ ਕਿਸਾਨ ਸਰਦੂਲਗੜ੍ਹ ਤੋਂ ਹੁੰਦੇ ਹੋਏ, ਫਤਿਹਾਬਾਦ ਅਤੇ ਤੀਕਰੀ ਬਾਰਡਰ ਰਾਹੀਂ ਦਿੱਲੀ ਦਾਖ਼ਲ ਹੋਣਗੇ।

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਮੁਕਤਸਰ ਤੋਂ ਕਿਸਾਨਾਂ ਦਾ ਇਕ ਜਥਾ ਦਿੱਲੀ ਵਾਸਤੇ ਰਵਾਨਾ ਹੋ ਗਿਆ ਹੈ। ਜਥੇ ਨੂੰ ਰਵਾਨਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਦੱਸਿਆ ਕਿ 31 ਕਿਸਾਨ ਯੂਨੀਅਨਾਂ ਵੱਲੋਂ ਲਏ ਫੈਸਲੇ ਦੇ ਤਹਿਤ ਕਿਸਾਨ ਦੋ-ਦੋ ਟਰਾਲੀਆਂ ਜੋੜਕੇ ਦਿੱਲੀ ਵੱਲ ਰਵਾਨਾ ਹੋਏ ਹਨ। ਇਸ ਜਥੇ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਜਗਸੀਰ ਸਿੰਘ ਥਾਂਦੇਵਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਗਦੇਵ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲਾ ਦੇ ਗੋਬਿੰਦ ਸਿੰਘ ਦੀ ਅਗਵਾਈ ਹੇਠ ਮੁਕਤਸਰ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਿੱਚ ਭਾਰੀ ਜੋਸ਼ ਸੀ।

ਦਿੱਲੀ ਧਰਨੇ ਲਈ ਕਿਸਾਨ ਯੂਨੀਅਨਾਂ ਦਾ ਸਾਂਝਾ ਜੱਥਾ ਰਵਾਨਾ

ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਭਾਰਤੀ ਕਿਸਾਨ ਯੂਨੀਅਨਾਂ ਦਾ ਸਾਂਝਾ ਜੱਥਾ ਅੱਜ ਦਿੱਲੀ ਧਰਨੇ ਲਈ ਇੱਥੋਂ ਰਵਾਨਾ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਕੋਟਭਾਈ ਅਤੇ ਬਲਾਕ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਤੇ ਧੱਕੇ ਨਾਲ ਥੋਪੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਧਰਨਿਆਂ ਤੋਂ ਬਾਅਦ ਹੁਣ ਕਿਸਾਨ ਦਿੱਲੀ ਘੇਰਨ ਲਈ ਰਵਾਨਾ ਹੋ ਰਹੇ ਹਨ ਤਾਂ ਜੋ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਕੇਂਦਰ ਜਾਂ ਹਰਿਆਣਾ ਸਰਕਾਰ ਉਨ੍ਹਾਂ ਨੂੰ ਰਸਤੇ ਵਿੱਚ ਰੋਕਦੀ ਹੈ ਤਾਂ ਉਹ ਉਥੇ ਹੀ ਆਪਣੇ ਪਿੰਡ ਵਸਾ ਲੈਣਗੇ ਅਤੇ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਇਕਬਾਲ ਸਿੰਘ ਨੰਬਰਦਾਰ ਤੋਂ ਇਲਾਵਾ ਸੁਖਮੰਦਰ ਸਿੰਘ ਹੁਸਨਰ, ਜਗਮੀਤ ਦੰਦੀਵਾਲ, ਬਲਜਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਬਲਰਾਜ ਸਿੰਘ, ਮੰਦਰ ਸਿੰਘ, ਅਵਤਾਰ ਸਿੰਘ ਹੁਸਨਰ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All