ਬਰਨਾਲਾ: ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਸਥਾਨਕ ਪੰਜਾਬ ਆਈਟੀਆਈ ਵਿੱਚ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਜਸਵੰਤ ਸਿੰਘ ਜ਼ਫ਼ਰ ਨੂੰ ਬੇਬੇ ਗੁਰਦਿਆਲ ਕੌਰ ਅਤੇ ਬਾਪੂ ਹਰਚੰਦ ਸਿੰਘ ਟੱਲੇਵਾਲੀਆ ਦੀ ਯਾਦ ਨੂੰ ਸਮਰਪਿਤ ਚੌਥਾ ਸਾਲਾਨਾ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਭਾ ਦੇ ਪ੍ਰਧਾਨ ਡਾ. ਸੰਪੂਰਨ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਜਸਵੰਤ ਜ਼ਫਰ ਦੀ ਕਵਿਤਾ ਯਥਾਰਥਵਾਦੀ ਅਤੇ ਸੂਖਮਭਾਵੀ ਹੈ, ਜੋ ਲੋਕ ਮਨਾਂ ਨੂੰ ਟੁੰਬਦੀ ਹੈ ਤੇ ਲੋਕਾਂ ਦੀ ਗੱਲ ਕਰਦੀ ਹੈ। ਡਾ. ਤੇਜਾ ਸਿੰਘ ਤਿਲਕ ਨੇ ਕਿਹਾ ਕਿ ਜਸਵੰਤ ਸਿੰਘ ਜਫ਼ਰ ਨੇ ਪੰਜਾਬੀ ਸ਼ਾਇਰੀ ਵਿੱਚ ਹੋਰਾਂ ਤੋਂ ਹਟ ਕਿ ਸ਼ਾਇਰੀ ਦੀ ਸਿਰਜਣਾ ਕੀਤੀ ਹੈ। ਇਨ੍ਹਾਂ ਤੋਂ ਇਲਾਵਾ ਜੋਗਿੰਦਰ ਸਿੰਘ ਨਿਰਾਲਾ ਭੋਲਾ ਸਿੰਘ ਸੰਘੇੜਾ, ਜੁਗਰਾਜ ਧੌਲਾ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਦਰਸ਼ਨ ਸਿੰਘ ਗੁਰੂ, ਸ਼ਾਇਰ ਤਰਸੇਮ, ਗੁਰਸੇਵਕ ਧੌਲਾ, ਸਾਗਰ ਸਿੰਘ ਸਾਗਰ ਆਦਿ ਲੇਖਕਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। -ਖੇਤਰੀ ਪ੍ਰਤੀਨਿਧ
ਸ਼ਾਇਰ ਜਸਵੰਤ ਸਿੰਘ ਜ਼ਫ਼ਰ ਦਾ ਸਨਮਾਨ
‘ਮਾੜੇ’ ਅਤੇ ‘ਅਤਿ ਮਾੜੇ’ ਹਵਾ ਦੇ ਪੱਧਰ ਵਾਲੇ ਸ਼ਹਿਰਾਂ ’ਤੇ ਲਾਗੂ ਹੋਵੇਗਾ ਹੁਕਮ; ਦਿੱਲੀ ਐਨਸੀਆਰ ਵਿੱਚ ਅੱਜ ਅੱਧੀ ਰਾਤ ਤੋਂ 30 ਨਵੰਬਰ ਤਕ ਪਟਾਕੇ ਚਲਾਉਣ ’ਤੇ ਪਾਬੰਦੀ, ਪ੍ਰਦੂਸ਼ਣ ਦੇ ਘੱਟ ਪੱਧਰ ਵਾਲੇ ਸ਼ਹਿਰਾਂ ਵਿੱਚ ਦੀਵਾਲੀ ਮੌਕੇ ਦੋ ਘੰਟੇ ਗ੍ਰੀਨ ਪਟਾਕੇ ਚਲਾਉਣ ਦੀ ਹੋਵੇਗੀ ਇਜਾਜ਼ਤ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd