ਕੁਝ ਦਿਨਾਂ ’ਚ ਹੀ ਪੀਆਰਟੀਸੀ ਨੂੰ ਪ੍ਰਤੀ ਦਿਨ 53 ਲੱਖ ਦਾ ਮੁਨਾਫ਼ਾ ਹੋਇਆ

ਕੁਝ ਦਿਨਾਂ ’ਚ ਹੀ ਪੀਆਰਟੀਸੀ ਨੂੰ ਪ੍ਰਤੀ ਦਿਨ 53 ਲੱਖ ਦਾ ਮੁਨਾਫ਼ਾ ਹੋਇਆ

ਪੱਤਰਕਾਰ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਰਾਜਾ ਵੜਿੰਗ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 25 ਅਕਤੂਬਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ’ਚ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਬੇੜਾ ਗਰਕ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਸਾਲੇ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਨੀਤੀਆਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ 10 ਸਾਲਾਂ ਦੇ ਰਾਜ ਤੋਂ ਪਹਿਲਾਂ ਤੇ ਬਾਅਦ ’ਚ ਬਾਦਲਾਂ ਦੀਆਂ ਬੱਸਾਂ ਦੀ ਗਿਣਤੀ ਵਧੀ, ਜਦੋਂਕਿ ਸਰਕਾਰੀ ਬੱਸਾਂ ਦਾ ਸੇਵਾ ’ਚ ਨਿਘਾਰ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਟਰਾਂਸਪੋਰਟ ਮਾਫੀਆ ਬਣਾਉਣ ਲਈ ਅਕਾਲੀ ਰਾਜ ਜ਼ਿੰਮੇਵਾਰ ਹੈ। ਉਨ੍ਹਾਂ ਅੱਜ ਮਾਨਸਾ ’ਚ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਥੋੜ੍ਹੇ ਦਿਨਾਂ ਦੀ ਕਾਰਗੁਜਾਰੀ ਕਰਕੇ ਪੀਆਰਟੀਸੀ ਨੂੰ ਪ੍ਰਤੀਦਿਨ 53 ਲੱਖ ਰੁਪਏ ਦਾ ਮੁਨਾਫ਼ਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਸਰਕਾਰ ਦਾ ਹਰ ਮੰਤਰੀ ਲੋਕਾਂ ਲਈ ਕੰਮ ਕਰਨ ਵਾਸਤੇ ਰੁੱਝ ਗਿਆ ਹੈ ਤੇ ਆਉਂਦੇ ਦਿਨਾਂ ਵਿੱਚ ਸੂਬੇ ਦੀ ਸਥਿਤੀ ਹੋਰ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਨਾ ਉਨ੍ਹਾਂ ਦੀ ਟੀਚਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਬਾਦਲਾਂ ਨੇ ਇਕੱਲਾ ਟਰਾਂਸਪੋਰਟ ਮਾਫੀਆ ਹੀ ਪ੍ਰਫੁੱਲਤ ਨਹੀਂ ਕੀਤਾ, ਸਗੋਂ ਕੇਬਲ ਮਾਫੀਆ, ਰੇਤ ਮਾਫੀਆ ਤੇ ਨਸ਼ਾ ਮਾਫੀਆ ਨੂੰ ਬੜਾਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੇਂਡੂ ਖੇਤਰ ਦੇ ਰੂਟਾਂ ਉਤੇ ਪ੍ਰਾਈਵੇਟ ਬੱਸਾਂ ਵਾਲਿਆਂ ਨੇ ਪੀਆਰਟੀਸੀ ਦੇ ਅਫ਼ਸਰਾਂ ਨਾਲ ਮਿਲਕੇ ਸਰਵਿਸ ਨੂੰ ਬੰਦ ਕਰਵਾਇਆ ਹੈ, ਉਸਦੀ ਪੜਤਾਲ ਕਰਵਾਕੇ ਮੁੜ ਚਾਲੂ ਕਰਵਾਇਆ ਜਾਵੇਗਾ ਤੇ ਪ੍ਰਾਈਵੇਟ ਬੱਸਾਂ ਦੇ ਰੂਟਾਂ ਵਾਲੇ ਨਾਜਾਇਜ਼ ਵਾਧੇ-ਘਾਟੇ ਲਈ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੇ ਲੀਡਰਾਂ ਦੀਆਂ ਮਾਲਕੀਅਤ ਵਾਲੀਆਂ ਨਜਾਇਜ਼ ਬੱਸਾਂ ਵਿਰੁੱਧ ਹੀ ਕਾਰਵਾਈ ਨਹੀਂ ਕੀਤੀ ਜਾ ਰਹੀ, ਸਗੋਂ ਕਾਂਗਰਸੀ ਨੇਤਾ ਅਵਤਾਰ ਹੈਨਰੀ ਦੀ ਕਰਤਾਰ ਕੰਪਨੀ ਦੀਆਂ 4 ਬੱਸਾਂ, ਕੁਸਲਦੀਪ ਢਿੱਲੋਂ ਦੀ ਗਰੀਨ ਕੰਪਨੀ ਦੀਆਂ 4 ਬੱਸਾਂ, ਡਿੰਪਾ ਦੀਆਂ 3 ਬੱਸਾਂ ਸਣੇ ਰਾਜ ਦੇ ਕਈ ਹੋਰ ਕਾਂਗਰਸੀਆਂ ਦੀਆਂ ਬੱਸਾਂ ਨੂੰ ਵੀ ਟੈਕਸ ਨਾ ਭਰਨ ਕਰਕੇ ਫੜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਜ ’ਚ ਚੱਲਦੀਆਂ ਭੁੰਗ ਵਾਲੀਆਂ ਟਰਾਲੀਆਂ ਉਪਰ ਰੋਕ ਲਾਈ ਜਾਵੇਗੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All