ਪੱਤਰ ਪ੍ਰੇਰਕ
ਮਮਦੋਟ , 24 ਅਕਤੂਬਰ
ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹੰਸ ਨੇ ਕਿਹਾ ਕਿ ਫਿਰੋਜ਼ਪੁਰ ਸਰਹੱਦੀ ਜ਼ਿਲ੍ਹਾ ਹੋਣ ਕਰ ਕੇ ਪੁਲੀਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਸ਼ਹਿਰਾਂ ਦੇ ਬਾਜ਼ਾਰਾਂ ਅਤੇ ਭੀੜੀਆਂ ਗਲੀਆਂ ਵਿੱਚ ਪੈਦਲ ਗਸ਼ਤ ਲਈ 2-2 ਪੁਲੀਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਾਧੂ ਪੁਲੀਸ ਫੋਰਸ ਦੀ ਤੈਨਾਤੀ ਕੀਤੀ ਗਈ ਹੈ ਅਤੇ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਦੀ ਰੈਗੂਲਰ ਚੈਕਿੰਗ ਕੀਤੀ ਜਾ ਰਹੀ ਹੈ।