ਗੁਲਾਬੀ ਸੁੰਡੀ

ਪਿੰਡ ਫੁੱਲੋਖਾਰੀ ’ਚ ਕਿਸਾਨ ਨੇ ਪੰਜ ਏਕੜ ਨਰਮਾ ਵਾਹਿਆ

ਨਥਾਣਾ ਦੇ ਬੋਹਾ ਖੇਤਰ ’ਚ ਵੀ ਨਰਮੇ ਦੀ ਫ਼ਸਲ ਦਾ ਭਾਰੀ ਨੁਕਸਾਨ; ਕਿਸਾਨਾਂ ਨੇ ਮੁਆਵਜ਼ਾ ਮੰਗਿਆ

ਪਿੰਡ ਫੁੱਲੋਖਾਰੀ ’ਚ ਕਿਸਾਨ ਨੇ ਪੰਜ ਏਕੜ ਨਰਮਾ ਵਾਹਿਆ

ਪਿੰਡ ਫੁੱਲੋਖਾਰੀ ਵਿੱਚ ਨਰਮੇ ਦੀ ਫ਼ਸਲ ਵਾਹੁਣ ਮੌਕੇ ਇਕੱਠੇ ਹੋਏ ਕਿਸਾਨ।

ਹੁਸ਼ਿਆਰ ਸਿੰਘ ਘਟੌੜਾ
ਰਾਮਾਂ ਮੰਡੀ, 24 ਸਤੰਬਰ

ਗੁਲਾਬੀ ਸੁੰਡੀ ਕਾਰਨ ਇਲਾਕੇ ਵਿੱਚ ਨਰਮੇ ਦੀ ਫਸਲ ਬਰਬਾਦ ਹੋ ਰਹੀ ਹੈ। ਅੱਜ ਨੇੜਲੇ ਪਿੰਡ ਫੁੱਲੋਖਾਰੀ ਦੇ ਕਿਸਾਨ ਬਖਸ਼ੀਸ਼ ਸਿੰਘ ਨੇ 5 ਏਕੜ ’ਚ ਬੀਜੀ ਨਰਮੇ ਦੀ ਫਸਲ ਪਿੰਡ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਯੋਧਾ ਸਿੰਘ ਨੰਗਲਾ ਦੀ ਹਾਜ਼ਰੀ ਵਿਚ ਟਰੈਕਟਰ ਨਾਲ ਵਾਹ ਦਿੱਤੀ। ਗੁਲਾਬੀ ਸੁੰਡੀ ਦੇ ਹਮਲੇ ਲਈ ਸਰਕਾਰ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਯੋਧਾ ਸਿੰਘ ਨੰਗਲਾ ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਪੂਰੇ ਪੰਜਾਬ ’ਚ ਨਰਮੇ ਦੀ ਫ਼ਸਲ ਬਰਬਾਦ ਹੋ ਗਈ ਹੈ ਅਤੇ ਰੋਜ਼ਾਨਾ ਕਿਸਾਨਾਂ ਵੱਲੋਂ ਪਿੰਡਾਂ ਵਿੱਚ ਫ਼ਸਲ ਵਾਹੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਬੀਜ ਅਤੇ ਕੀੜੇਮਾਰ ਦਵਾਈਆਂ ਦੀਆਂ ਕੰਪਨੀਆਂ ਵਿਰੁੱਧ ਕੋਈ ਕਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਰਕਾਰ ਤੋਂ ਕਿਸਾਨਾਂ ਨੂੰ ਘੱਟੋ ਘੱਟ 60000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਤਲਵੰਡੀ ਸਾਬੋ ਵਿਖੇ ਮੌੜ ਵਾਲੇ ਚੌਕ ਵਿੱਚ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪਿੰਡ ਸੇਖੂ ਦੇ ਖੇਤਾਂ ਵਿੱਚ ਜਾ ਕੇ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਨੇ ਨਰਮੇ ਦੀ ਪੂਰੀ ਫ਼ਸਲ ਹੀ ਬਰਬਾਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ।

ਬੋਹਾ (ਪੱਤਰ ਪ੍ਰੇਰਕ): ਬੋਹਾ ਖੇਤਰ ਦੇ ਕਿਸਾਨਾਂ ਨੇ ਇਸ ਵਾਰ ਨਹਿਰੀ ਪਾਣੀ ਦੀ ਘਾਟ ਕਾਰਨ ਜੀਰੀ ਦਾ ਰਕਬਾ ਘਟਾ ਕੇ ਨਰਮੇ ਦਾ ਰਕਬਾ ਵਧਾਇਆ ਸੀ ਪਰ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਲੱਗ ਜਾਣ ਕਾਰਨ ਉਹ ਬਹੁਤ ਨਿਰਾਸ਼ ਹਨ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਨਥਾਣਾ (ਭਗਵਾਨ ਦਾਸ ਗਰਗ): ਨਰਮੇ ਦੀ ਫ਼ਸਲ ’ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਨੂੰ ਨਿਰਾਸ਼ਾ ਦੇ ਆਲਮ ਵੱਲ ਧੱਕ ਦਿੱਤਾ ਹੈ। ਨਰਮਾ ਉਤਪਾਦਕਾਂ ਦਾ ਮੰਨਣਾ ਹੈ ਕਿ ਇਸ ਵਾਰ ਆਮ ਨਾਲੋਂ ਵਧੇਰੇ ਬਾਰਸ਼ ਹੋਣ ਕਾਰਨ ਨਰਮੇ ਦੀ ਫ਼ਸਲ ਇਸ ਰੋਗ ਤੋ ਪ੍ਰਭਾਵਿਤ ਹੋਈ ਹੈ।

ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ

ਬਠਿੰਡਾ (ਮਨੋਜ ਸ਼ਰਮਾ): ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫ਼ਸਲ ਸਬੰਧੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੈਮੋਰੰਡਮ ਦਿੱਤਾ ਗਿਆ। ਇਸ ਵਫ਼ਦ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਜੀਤਮਹਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਲੂਕਾ, ਬਲਕਾਰ ਸਿੰਘ ਬਰਾੜ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ ਸ਼ਾਮਲ ਸਨ। ਉਨ੍ਹਾਂ ਮੰਗ ਕੀਤੀ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਲਈ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਵਫ਼ਦ ਵੱਲੋਂ ਇਹ ਵੀ ਮੰਗ ਕੀਤੀ ਕਿ ਨਰਮੇ ਦੀ ਬਿਜਾਈ ਲਈ ਬੀਜ ਸਪਰੇਅ ਅਤੇ ਖਾਦ ਘਟੀਆ ਸਪਲਾਈ ਕਰਨ ਵਾਲੀਆਂ ਕੰਪਨੀਆਂ ਅਤੇ ਖੇਤੀਬਾੜੀ ਵਿਭਾਗ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਮੰਗ ਤੇ ਸਮੇਂ ਸਿਰ ਕਾਰਵਾਈ ਨਹੀਂ ਕਰਦੀ ਤਾਂ ਪਾਰਟੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All