ਲੱਖੀ ਜੰਗਲ ’ਚ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ
ਬਠਿੰਡਾ, 2 ਜੂਨ
ਮਾਰਕੀਟ ਕਮੇਟੀ ਗੋਨਿਆਣਾ ਦੇ ਚੇਅਰਮੈਨ ਬਲਕਾਰ ਸਿੰਘ ਬਰਾੜ ਨੇ ਅੱਜ ਪਿੰਡ ਲੱਖੀ ਜੰਗਲ ਵਿੱਚ ਨਹਿਰੀ ਪਾਣੀ ਦੀ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹ ਪ੍ਰਾਜੈਕਟ 77 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।
ਇਹ ਲਾਈਨ ਟਾਹਲੀ ਵਾਲੇ ਮੋਘੇ ਤੋਂ 64 ਏਕੜ ਲੰਬਾਈ ’ਚ ਵਿਛਾਈ ਜਾਵੇਗੀ, ਜਿਸ ਰਾਹੀਂ ਲਗਭਗ 800 ਏਕੜ ਜ਼ਮੀਨ ਨੂੰ ਸਿੰਜਾਈ ਲਈ ਪਾਣੀ ਉਪਲਬਧ ਹੋਵੇਗਾ। ਜ਼ਿਕਰਯੋਗ ਖਾਲਾਂ ਦੀ ਖਸਤਾ ਹਾਲਤ ਦੇ ਮੱਦੇਨਜ਼ਰ ਇਹ ਕਦਮ ਕਿਸਾਨਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਯੂਥ ਆਗੂ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਵਿੱਚ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਪਿੰਡ ਦੀ ਮਹਿਲਾ ਸਰਪੰਚ ਜਸਪਾਲ ਕੌਰ, ਜਗਤਾਰ ਸਿੰਘ ਬਰਾੜ, ਪਿਰਤਪਾਲ ਸਿੰਘ ਬਰਾੜ, ਬਿਮਲ ਬਰਾੜ, ਦੀਪੂ ਸਿੰਘ, ਮਦਨ ਸਿੰਘ, ਸਮੇਤ ਸਮੂਹ ਪੰਚਾਇਤ ਮੈਂਬਰ ਮੌਜੂਦ ਸਨ। ਪਿੰਡ ਵਾਸੀਆਂ ਨੇ ਕੰਮ ਦੀ ਸਰਾਹਨਾ ਕਰਦਿਆਂ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਬਰਾੜ ਦਾ ਧੰਨਵਾਦ ਕੀਤਾ।