ਨਾਈਵਾਲਾ ਸਕੂਲ ’ਚ ਵਿਕਾਸ ਕਾਰਜਾਂ ਦੇ ਉਦਘਾਟਨ
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ 10 ਲੱਖ ਨਾਲ ਤਿਆਰ ਹੋਵੇਗਾ ਮੈਦਾਨ
Advertisement
ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਨਾਈਵਾਲਾ ਦੇ ਸਰਕਾਰੀ ਹਾਈ ਸਕੂਲ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲ ਦੀ ਨੁਹਾਰ ਬਦਲਣ ਲਈ 40 ਲੱਖ ਰੁਪਏ ਖ਼ਰਚੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡ ਵਿੱਚ 34 ਲੱਖ ਦੀ ਲਾਗਤ ਨਾਲ ਸਿਹਤ ਕੇਂਦਰ ਅਤੇ 10 ਲੱਖ ਰੁਪਏ ਨਾਲ ਖੇਡ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਬਲਾਕ ਸਮਿਤੀ ਚੇਅਰਮੈਨ ਕਰਮਜੀਤ ਸਿੰਘ ਅਤੇ ਸਾਬਕਾ ਸਰਪੰਚ ਜਤਿੰਦਰ ਸਿੰਘ ਨਾਈਵਾਲਾ ਦੀ ਅਗਵਾਈ ਹੇਠ ਵਿਧਾਇਕ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਜਗਸੀਰ ਸਿੰਘ ਸੇਠੀ, ਪੰਚ ਜੀਵਨ ਸਿੰਘ, ਸੰਦੀਪ ਕੌਰ, ਸੁਖਪਾਲ ਕੌਰ, ਪਰਮਜੀਤ ਸਿੰਘ, ਬਿੱਕਰ ਸਿੰਘ, ਸਮਾਜ ਸੇਵੀ ਗੁਰਨਾਮ ਸਿੰਘ, ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।
Advertisement
Advertisement
Advertisement
×

