ਆਂਗਣਵਾੜੀ ਤੇ ਧਰਮਸ਼ਾਲਾ ’ਚ ਵਿਕਾਸ ਕਾਰਜਾਂ ਦਾ ਉਦਘਾਟਨ
ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਕੁਲਾਣਾ ਵਿੱਚ 17.5 ਲੱਖ ਰੁਪਏ ਦੀ ਲਾਗਤ ਨਾਲ ਇਕ ਆਂਗਣਵਾੜੀ ਤੇ ਧਰਮਸ਼ਾਲਾ ਤਿਆਰ ਕੀਤੀ ਗਈ ਹੈ, ਜਿੱਥੇ ਵਧੀਆ ਮਟੀਰੀਅਲ ਦੀ ਵਰਤੋਂ ਦੇ ਨਾਲ-ਨਾਲ ਬੱਚਿਆਂ ਵਾਸਤੇ ਖੂਬਸੂਰਤ ਪੇਂਟਿੰਗਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਸਲੋਗਨ ਲਿਖਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਪਿੰਡ ਅਹਿਮਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ 10 ਲੱਖ ਦੀ ਲਾਗਤ ਨਾਲ ਸ਼ੈੱਡ ਪਾਇਆ ਗਿਆ। ਇਸ ਨਾਲ ਸਵੇਰ ਦੀ ਸਭਾ ਅਤੇ ਹੋਰ ਵਿਦਿਅਕ ਗਤੀਵਿਧੀਆਂ ਕਰਨ ਵਿੱਚ ਸੌਖ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਬੱਚਿਆਂ ਲਈ ਸਿੱਖਿਆ ਦੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਹਰ ਬੱਚਾ ਸਿੱਖਿਅਤ ਹੋ ਸਕੇ। ਉਨ੍ਹਾਂ ਕਿਹਾ ਕਿ ਪੜ੍ਹਿਆ ਲਿਖਿਆ ਵਿਅਕਤੀ ਹੀ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ, ਇਸ ਲਈ ਇਹ ਲਾਜ਼ਮੀ ਹੈ ਕਿ ਕਿਸੇ ਵੀ ਪਰਿਵਾਰ ਦਾ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ। ਇਸ ਮੌਕੇ ਮੁੱਖ ਅਧਿਆਪਕ ਜਗਜੀਤ ਸਿੰਘ, ਸੁਰਿੰਦਰ ਸ਼ਰਮਾ, ਸੁਭਾਸ਼ ਨਾਗਪਾਲ, ਪੰਮੀ ਕੌਰ, ਬੂਟਾ ਸਿੰਘ, ਬਲਵਿੰਦਰ ਸਿੰਘ, ਬਹਾਦਰ ਸਿੰਘ, ਸੁਖਬੀਰ ਸਿੰਘ, ਸੁਖਦੇਵ ਸਿੰਘ, ਅੰਮ੍ਰਿਤ ਪਾਲ, ਖੁਸ਼ਪ੍ਰੀਤ ਕੌਰ, ਕਰਮ ਸਿੰਘ ਤੇ ਦੀਪਕ ਕੁਮਾਰ ਮੌਜੂਦ ਸਨ।