ਬੋਹਾ: ਨਗਰ ਪੰਚਾਇਤ ਬੋਹਾ ਵੱਲੋਂ ਉਸਾਰੇ ਗਏ ਗੁਰੂ ਰਵਿਦਾਸ ਧਰਮਸ਼ਾਲਾ ਦੇ ਹਾਲ ਦਾ ਉਦਘਾਟਨ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬੋਹਾ ਨਿਵਾਸੀਆਂ ਨੂੰ ਸਮਾਜਿਕ ਤੇ ਧਾਰਮਿਕ ਕੰਮਾਂ ਲਈ ਇਸ ਹਾਲ ਦੀ ਬਹੁਤ ਜ਼ਰੂਰਤ ਸੀ। ਉਨ੍ਹਾਂ ਭਗਤ ਕਬੀਰ ਜੈਅੰਤੀ ਦੀ ਵਧਾਈ ਦਿੱਤੀ। ਇਸ ਮੌਕੇ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਘਾਟ ਦਾ ਮਾਮਲਾ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਸੀਵਰੇਜ ਬੋਰਡ ਦੇ ਐੱਸਡੀਓ ਨੂੰ ਇਸ ਸਮੱਸਿਆ ਦਾ ਛੇਤੀ ਹੱਲ ਕੱਢਣ ਦੀ ਹਦਾਇਤ ਕੀਤੀ। -ਪੱਤਰ ਪ੍ਰੇਰਕ