ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਉਦਘਾਟਨ
ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ, ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰ. 13 ਵਿੱਚ ਕੈਂਟ ਰੋਡ, ਰਿੰਗ ਰੋਡ ਨੇੜੇ ਰਾਮਲੀਲਾ ਗਰਾਊਂਡ ਵਿੱਚ ਲਗਪਗ 5 ਕਰੋੜ ਰੁਪਏ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ,...
Advertisement
ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ, ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰ. 13 ਵਿੱਚ ਕੈਂਟ ਰੋਡ, ਰਿੰਗ ਰੋਡ ਨੇੜੇ ਰਾਮਲੀਲਾ ਗਰਾਊਂਡ ਵਿੱਚ ਲਗਪਗ 5 ਕਰੋੜ ਰੁਪਏ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ, ਮੇਅਰ ਨੇ ਵਾਰਡ ਵਾਸੀਆਂ ਤੋਂ ਟੱਕ ਲਗਵਾ ਕੇ ਕੰਮ ਦਾ ਰਸਮੀ ਉਦਘਾਟਨ ਕੀਤਾ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪਾਲੀ, ਗੁਰਬਿੰਦਰ ਸਿੰਘ, ਮਨਜੀਤ ਮੌੜ ਅਤੇ ਵਰਿੰਦਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਲਗਪਗ 15 ਸਾਲਾਂ ਬਾਅਦ ਇਸ ਖੇਤਰ ਵਿੱਚ ਇੰਟਰਲਾਕਿੰਗ ਟਾਈਲਾਂ ਦਾ ਕੰਮ ਸ਼ੁਰੂ ਹੋਇਆ ਹੈ, ਜਿਸ ਨਾਲ ਸਥਾਨਕ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਕਾਇਆ ਕਲਪ ਹੋਵੇਗੀ। ਮੇਅਰ ਨੇ ਕਿਹਾ ਕਿ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ।
Advertisement
Advertisement
Advertisement
×

