ਪੈਨਸ਼ਨਰਜ਼ ਭਵਨ ’ਚ ਨਵੀਂ ਲਾਇਬ੍ਰੇਰੀ ਦਾ ਉਦਘਾਟਨ
ਚਿਰਾਂ ਤੋਂ ਲਟਕਦੀ ਆ ਰਹੀ ਪੈਨਸ਼ਨਰਜ਼ ਦੀ ਮੰਗ ਹੋਈ ਪੂਰੀ
Advertisement
ਪੈਨਸ਼ਨਰਜ਼ ਭਵਨ ਮਾਨਸਾ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਵੱਲੋਂ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਚੇਅਰਮੈਨ ਅੱਕਾਂਵਾਲੀ ਨੇ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੁਸਤਕਾਂ ਤੋਂ ਬਿਨਾਂ ਗਿਆਨ ਅਧੂਰਾ ਰਹਿ ਜਾਂਦਾ ਹੈ ਅਤੇ ਗਿਆਨ ਤੋਂ ਬਿਨਾਂ ਕਦੇ ਵੀ ਸਮਾਜਿਕ ਵਿਕਾਸ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਚੰਗਾ ਸਾਹਿਤ ਅਤੇ ਮਹਾਨ ਵਿਅਕਤੀਆਂ ਦੀਆਂ ਜੀਵਨੀਆਂ ਪੜ੍ਹ ਕੇ ਹੀ ਮਨੁੱਖ ਮਹਾਨ ਬਣ ਸਕਦਾ ਹੈ। ਉਨ੍ਹਾਂ ਪੈਨਸ਼ਨਰਜ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬੇ ਤਜ਼ਰਬੇ ਰਾਹੀਂ ਨੌਜਵਾਨਾਂ ਨੂੰ ਸਾਹਿਤ ਨਾਲ ਜੋੜਨ ਦਾ ਕੰਮ ਕਰਨ। ਇਸ ਮੌਕੇ ਉਨ੍ਹਾਂ ਲਾਇਬ੍ਰੇਰੀ ਲਈ ਪੁਸਤਕਾਂ ਅਤੇ ਲੋੜੀਂਦਾ ਸਮਾਨ ਖਰੀਦਣ ਲਈ ਹੋਰ ਫੰਡ ਦੇਣ ਦਾ ਵੀ ਐਸੋਸੀਏਸ਼ਨ ਨੂੰ ਵਿਸ਼ਵਾਸ ਦਿਵਾਇਆ।
ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਘਰਾਂਗਣਾ ਨੇ ਕਿਹਾ ਕਿ ਪੈਨਸ਼ਨਰਜ ਦੀ ਲੰਮੇ ਤੋਂ ਚੱਲਦੀ ਆ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਇਸ ਮੌਕੇ ਸ਼ਿਵੰਦਰ ਸਿੰਘ, ਪਰਮਜੀਤ ਕੌਰ, ਅਜਾਇਬ ਸਿੰਘ ਅਲੀਸ਼ੇਰ, ਗੁਰਮੀਤ ਸਿੰਘ ਖੁਰਮੀ, ਕੁਲਦੀਪ ਸਿੰਘ ਚਹਿਲ, ਸੰਦੀਪ ਸਿੰਘ ਫਫੜੇ, ਜਗਦੀਸ਼ ਰਾਏ, ਪ੍ਰਿਥੀ ਸਿੰਘ ਮਾਨ, ਜਸਵੰਤ ਸਿੰਘ, ਬਿੱਕਰ ਸਿੰਘ ਮਘਾਣੀਆਂ, ਮੇਜਰ ਸਿੰਘ, ਗੋਰਾ ਲਾਲ ਅਤੇ ਗੋਰਾ ਲਾਲ ਬਾਂਸਲ ਹਾਜ਼ਰ ਸਨ।
Advertisement
Advertisement