ਸਿਵਲ ਹਸਪਤਾਲ 'ਚ ਬਾਲ ਰੋਗ ਕਾਰਡੀਅਕ ਮਸ਼ੀਨ ਦਾ ਉਦਘਾਟਨ
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਬਾਲ ਰੋਗ ਕਾਰਡੀਅਕ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਸ੍ਰੀ ਭੁੱਲਰ ਨੇ ਚਾਈਲਡ ਹਾਰਟ ਫਾਊਂਡੇਸ਼ਨ ਸੰਸਥਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਨਮ ਤੋਂ ਹੀ ਬੱਚਿਆਂ ਵਿੱਚ ਦਿਲ ਦੀਆਂ ਬਿਮਾਰੀਆਂ ਦੀ ਜਾਂਚ...
Advertisement
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਬਾਲ ਰੋਗ ਕਾਰਡੀਅਕ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਸ੍ਰੀ ਭੁੱਲਰ ਨੇ ਚਾਈਲਡ ਹਾਰਟ ਫਾਊਂਡੇਸ਼ਨ ਸੰਸਥਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਨਮ ਤੋਂ ਹੀ ਬੱਚਿਆਂ ਵਿੱਚ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਕਰਵਾਉਣ ਲਈ ਪਹਿਲਾਂ ਮੈਡੀਕਲ ਕਾਲਜ ਫ਼ਰੀਦਕੋਟ ਜਾਣਾ ਪੈਂਦਾ ਸੀ ਜਾਂ ਨਿੱਜੀ ਹਸਪਤਾਲਾਂ ਵਿੱਚੋਂ ਜਾਂਚ ਕਰਵਾਉਣੀ ਪੈਂਦੀ ਸੀ ਪਰ ਹੁਣ ਇਲਾਕਾ ਨਿਵਾਸੀਆਂ ਨੂੰ ਬੱਚਿਆਂ ਦੇ ਦਿਲ ਦੀ ਬਿਮਾਰੀ ਦੀ ਜਾਂਚ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਹੀ ਮੁਫ਼ਤ ਸਿਹਤ ਸਹੂਲਤ ਉਪਲੱਬਧ ਹੋਵੇਗੀ। ਇਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ, ਪੀਏ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×