ਪੱਤਰ ਪ੍ਰੇਰਕ
ਬੋਹਾ, 24 ਜਨਵਰੀ
ਹਲਕਾ ਬੁਢਲਾਡਾ ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਬੀਰ ਕੌਰ ਮੀਆਂ ਦੇ ਬੋਹਾ ਸਥਿਤ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸ ਆਗੂ ਅਜੀਤ ਇੰਦਰ ਸਿੰਘ ਮੋਫਰ ਨੇ ਕੀਤਾ। ਸ੍ਰੀ ਮੋਫਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੁਬਾਰਾ ਬਣਨੀ ਤੈਅ ਹੈ। ਬੀਬੀ ਰਣਬੀਰ ਕੌਰ ਮੀਆਂ ਨੇ ਕਿਹਾ ਕਿ ਉਹ ਇਸ ਹਲਕੇ ਦੇ ਵਿਕਾਸ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਜਗਦੇਵ ਸਿੰਘ ਜੋਈਆਂ, ਨਗਰ ਪੰਚਾਇਤ ਦੇ ਪ੍ਰਧਾਨ ਸੁਖਜੀਤ ਕੌਰ ਹਾਜ਼ਰ ਸਨ।