ਮਾਨਸਾ (ਪੱਤਰ ਪ੍ਰੇਰਕ): ਜ਼ਿਲ੍ਹਾ ਸੁਧਾਰ ਘਰ ਮਾਨਸਾ ਵਿੱਚ ਪਰਿਵਾਰਕ ਮੁਲਾਕਾਤਾਂ ਹਾਲ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਨਵਜੋਤ ਕੌਰ ਨੇ ਕਰਦਿਆਂ ਦੱਸਿਆ ਕਿ ਪਰਿਵਾਰਕ ਮੁਲਾਕਾਤਾਂ ਹਾਲ ਵਿਚ ਚੰਗੇ ਆਚਰਨ ਵਾਲੇ ਬੰਦੀ ਹੀ ਆਪਣੇ ਪਰਿਵਾਰ ਨਾਲ ਮੁਲਾਕਾਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ 3 ਮਹੀਨਿਆਂ ਵਿੱਚ ਇੱਕ ਵਾਰ ਹੋਵੇਗੀ ਅਤੇ ਇਹ ਮੁਲਾਕਾਤ ਕਰਵਾਉਣ ਦਾ ਮੁੱਖ ਮਕਸਦ ਬੰਦੀਆਂ ਦੇ ਆਚਰਨ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਕੈਦੀ ਖੁਦ ਜਾਂ ਆਪਣੇ ਪਰਿਵਾਰਾਂ ਰਾਹੀਂ ਜੇਲ੍ਹ ਅਧਿਕਾਰੀਆਂ ਨੂੰ ਦਰਖ਼ਾਸਤ ਦੇ ਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਇੱਕ ਘੰਟੇ ਦੇ ਸਮੇਂ ਲਈ ਮੁਲਾਕਾਤ ਕਰ ਸਕਦੇ ਹਨ।