ਅਨੰਦ ਸਾਗਰ ਅਕੈਡਮੀ ਦੀ ਨਵੀਂ ਇਮਾਰਤ ਦਾ ਉਦਘਾਟਨ
ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿੱਚ ਨਵੀਂ ਬਣੀ ਇਮਾਰਤ ਅਤੇ ਦਫ਼ਤਰ ਦਾ ਉਦਘਾਟਨ ਅਕੈਡਮੀ ਦੇ ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਬਰਨਾਲਾ ਵਾਲੇ, ਡਾਇਰੈਕਟਰ ਮਾਤਾ ਕਰਤਾਰ ਕੌਰ, ਬਾਬਾ ਸੁਖਦੇਵ ਸਿੰਘ ਅਤੇ ਬਾਬਾ ਗੁਰਦੀਪ ਸਿੰਘ ਵੱਲੋਂ ਕੀਤਾ ਗਿਆ। ਸਕੂਲ ਪ੍ਰਿੰਸੀਪਲ...
Advertisement
ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿੱਚ ਨਵੀਂ ਬਣੀ ਇਮਾਰਤ ਅਤੇ ਦਫ਼ਤਰ ਦਾ ਉਦਘਾਟਨ ਅਕੈਡਮੀ ਦੇ ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਬਰਨਾਲਾ ਵਾਲੇ, ਡਾਇਰੈਕਟਰ ਮਾਤਾ ਕਰਤਾਰ ਕੌਰ, ਬਾਬਾ ਸੁਖਦੇਵ ਸਿੰਘ ਅਤੇ ਬਾਬਾ ਗੁਰਦੀਪ ਸਿੰਘ ਵੱਲੋਂ ਕੀਤਾ ਗਿਆ। ਸਕੂਲ ਪ੍ਰਿੰਸੀਪਲ ਪਰਮਿੰਦਰ ਕੌਰ ਅਤੇ ਉਪ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਚੇਅਰਮੈਨ ਬਾਬਾ ਅਜੀਤ ਸਿੰਘ ਤੇ ਡਾਇਰੈਕਟਰ ਮਾਤਾ ਕਰਤਾਰ ਕੌਰ ਨੇ ਅਕੈਡਮੀ ਦੇ ਸਟਾਫ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਖਾਈ, ਉਪ ਪ੍ਰਿੰਸੀਪਲ ਵੀਨਾ ਰਾਣੀ, ਮਨਜੀਤ ਸਿੰਘ ਗਰੇਵਾਲ, ਲਖਵਿੰਦਰ ਸਿੰਘ, ਭਜਨ ਸਿੰਘ ਸਿੱਧੂ ਤੇ ਦਰਸ਼ਨ ਸਿੰਘ ਟਿਵਾਣਾ ਹਾਜ਼ਰ ਸਨ।
Advertisement
Advertisement