ਆੜ੍ਹਤੀ ਯੂਨੀਅਨ ਦੇ ਦਫ਼ਤਰ ਦਾ ਉਦਘਾਟਨ
ਆੜ੍ਹਤੀ ਯੂਨੀਅਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿੱਚ ਯੂਨੀਅਨ ਦੇ ਸਥਾਨਕ ਦਫ਼ਤਰ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਦੀ ਚੜ੍ਹਦੀ ਕਲਾ ਦੇ ਮਨੋਰਥ ਨਾਲ ਇੱਥੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ...
Advertisement
ਆੜ੍ਹਤੀ ਯੂਨੀਅਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿੱਚ ਯੂਨੀਅਨ ਦੇ ਸਥਾਨਕ ਦਫ਼ਤਰ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਦੀ ਚੜ੍ਹਦੀ ਕਲਾ ਦੇ ਮਨੋਰਥ ਨਾਲ ਇੱਥੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਵਿਜੇ ਕਾਲੜਾ ਨੇ ਦੱਸਿਆ ਕਿ ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਆੜ੍ਹਤੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਲਾਲ ਛਾਬੜਾ, ਮੀਤ ਪ੍ਰਧਾਨ ਅਮਰਜੀਤ ਸਿੰਘ, ਸਥਾਨਕ ਇਕਾਈ ਦੇ ਪ੍ਰਧਾਨ ਗੁਰਜੰਟ ਸਿੰਘ ਢਿੱਲੋਂ, ਚੇਅਰਮੈਨ ਹਰਪ੍ਰੀਤ ਸਿੰਘ ਕਲਸੀ, ਮੁੱਦਕੀ ਦੇ ਪ੍ਰਧਾਨ ਇੰਦਰਜੀਤ ਸਿੰਘ ਵੜਿੰਗ, ਵਿਜੇ ਸਲੂਜਾ ਤੇ ਸੋਨੂੰ ਗੋਇਲ ਹਾਜ਼ਰ ਸਨ।
Advertisement
Advertisement