ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਵੱਲੋਂ ਪਾਈਪ ਲਾਈਨ ਦਾ ਉਦਘਾਟਨ

ਸ਼ਗਨ ਕਟਾਰੀਆ ਜੈਤੋ, 12 ਅਗਸਤ ਭੂਮੀ ਤੇ ਪਾਣੀ ਸੰਭਾਲ ਵਿਭਾਗ ਵੱਲੋਂ 1.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰੀ ਵਾਲੀ ਪਿੰਡ ਦਲ ਸਿੰਘ ਵਾਲਾ, ਕੋਠੇ ਥਰੋੜਾਂ ਅਤੇ ਜੈਤੋ ਦੀ ਸਾਂਝੀ ਪਾਈਪ ਲਾਈਨ ਦਾ ਉਦਘਾਟਨ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ...
ਉਦਘਾਟਨੀ ਪੱਥਰ ਤੋਂ ਪਰਦਾ ਹਟਾਉਂਦੇ ਹੋਏ ਵਿਧਾਇਕ ਅਮੋਲਕ ਸਿੰਘ।
Advertisement

ਸ਼ਗਨ ਕਟਾਰੀਆ

ਜੈਤੋ, 12 ਅਗਸਤ

Advertisement

ਭੂਮੀ ਤੇ ਪਾਣੀ ਸੰਭਾਲ ਵਿਭਾਗ ਵੱਲੋਂ 1.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰੀ ਵਾਲੀ ਪਿੰਡ ਦਲ ਸਿੰਘ ਵਾਲਾ, ਕੋਠੇ ਥਰੋੜਾਂ ਅਤੇ ਜੈਤੋ ਦੀ ਸਾਂਝੀ ਪਾਈਪ ਲਾਈਨ ਦਾ ਉਦਘਾਟਨ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਕੀਤਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਲੋਕ ਪੱਖੀ ਅਨੇਕਾਂ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਤੁਲਨਾ ’ਚ ਆਪਣੇ ਵਾਅਦੇ ਮੁਤਾਬਕ ਨਿਵੇਕਲੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਨੂੰ ਆਏ ਦਿਨ ਕਾਬੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ 95 ਫੀਸਦੀ ਵਾਅਦੇ ਪੁਗਾ ਕੇ ਪੰਜਾਬ ਦੇ ਇਤਿਹਾਸ ਵਿੱਚ ਮਿਸਾਲ ਕਾਇਮ ਕੀਤੀ ਹੈ। ਵਿਧਾਇਕ ਨੇ ਕਿਹਾ ਕਿ ਵਿਕਾਸ ਦੇ ਪਹੀਏ ਨੂੰ ਇਸੇ ਤਰ੍ਹਾਂ ਗਤੀਸ਼ੀਲ ਰੱਖਿਆ ਜਾਵੇਗਾ। ਇਸ ਮੌਕੇ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਅਹੁਦੇਦਾਰ ਐਡਵੋਕੇਟ ਹਰਸਿਮਰਨ ਮਲਹੋਤਰਾ, ਗੁਰਵਿੰਦਰ ਵਾਲੀਆ ਹਾਜ਼ਰ ਸਨ।

Advertisement