ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਧਾਇਕ ਵੱਲੋਂ ਗੰਦੇ ਪਾਣੀ ਦੇ ਨਿਕਾਸੀ ਪ੍ਰਾਜੈਕਟ ਦਾ ਉਦਘਾਟਨ

ਸੁੰਦਰ ਨਾਥ ਆਰੀਆ ਅਬੋਹਰ, 15 ਜੁਲਾਈ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਪਿੰਡ ਰਾਜਾਂਵਾਲੀ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਰਾਜਾਵਾਲੀ ਵਿੱਚ ਪਿੰਡ ਵਾਸੀਆਂ ਦੀਆਂ ਮੁਸਕਲਾਂ ਵੀ ਸੁਣੀਆਂ।...
ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ।
Advertisement

ਸੁੰਦਰ ਨਾਥ ਆਰੀਆ

ਅਬੋਹਰ, 15 ਜੁਲਾਈ

Advertisement

ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਪਿੰਡ ਰਾਜਾਂਵਾਲੀ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਰਾਜਾਵਾਲੀ ਵਿੱਚ ਪਿੰਡ ਵਾਸੀਆਂ ਦੀਆਂ ਮੁਸਕਲਾਂ ਵੀ ਸੁਣੀਆਂ।

ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਜੋ ਵੀ ਗਾਰੰਟੀਆਂ ਕੀਤੀਆਂ ਗਈਆਂ ਸਨ, ਉਹ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ।

ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਸ ਮੌਕੇ ‘ਆਪ’ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

Advertisement
Tags :
ਉਦਘਾਟਨਗੰਦੇਨਿਕਾਸੀਪਾਣੀ:ਪ੍ਰਾਜੈਕਟਵੱਲੋਂਵਿਧਾਇਕ