ਅਧੂਰੀਆਂ ਸੜਕਾਂ ਨੇ ਲੋਕਾਂ ਦੇ ਰਾਹ ’ਚ ਅਟਕਾਏ ਰੋੜੇ : The Tribune India

ਅਧੂਰੀਆਂ ਸੜਕਾਂ ਨੇ ਲੋਕਾਂ ਦੇ ਰਾਹ ’ਚ ਅਟਕਾਏ ਰੋੜੇ

ਅਧੂਰੀਆਂ ਸੜਕਾਂ ਨੇ ਲੋਕਾਂ ਦੇ ਰਾਹ ’ਚ ਅਟਕਾਏ ਰੋੜੇ

ਮਾਨਸਾ ਵਿੱਚ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇੱਕ ਬੁਲਾਰਾ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ

ਮਾਨਸਾ, 27 ਸਤੰਬਰ

ਸ਼ਹਿਰ ਦੇ ਤਿੰਨ ਵਾਰਡਾਂ 6, 7 ਤੇ 9 ਦੇ ਵਸਨੀਕਾਂ ਵੱਲੋਂ ਦੋ ਸਾਲ ਪਹਿਲਾਂ ਸੀਵਰੇਜ ਪਾਉਣ ਲਈ 33 ਫੁੱਟ ਰੋਡ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਨੂੰ ਪੁੱਟਕੇ ਮੁੜ ਕੰਮ ਨਾ ਸ਼ੁਰੂ ਕਰਨ ਦੇ ਵਿਰੋਧ ’ਚ ਅੱਜ ਨਗਰ ਕੌਂਸਲ ਦਫ਼ਤਰ ਸਾਹਮਣੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਇਸ ਸੜਕ ਬਣਾਉਣ ਦਾ ਐਸਟੀਮੇਟ 1,46,0000 ਰੁਪਏ ਬਣਿਆ ਸੀ ਅਤੇ ਜਨਵਰੀ 2022 ਵਿੱਚ ਠੇਕੇਦਾਰ ਵੱਲੋਂ ਜੇ.ਸੀ.ਬੀ. ਮਸ਼ੀਨਾਂ ਨਾਲ ਘਰਾਂ ਦੀਆਂ ਚੌਕੜੀਆਂ ਢਾਹ ਕੇ 2000 ਫੁੱਟ ਅੰਡਰਗਰਾਊਂਡ ਪਾਈਪ ਪਾ ਦਿੱਤੀ ਗਈ ਸੀ ਜਦੋਂਕਿ ਅਜੇ ਤੱਕ ਇਸ ਸੜਕ ਨੂੰ ਬਣਾਇਆ ਨਹੀਂ ਗਿਆ। ਸੜਕ ਨਾ ਬਣਨ ਕਾਰਨ ਤਿੰਨ ਵਾਰਡਾਂ ਦੇ ਲੋਕਾਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਵਿੱਚ ਖੁਦ ਨਗਰ ਕੌਂਸਲ ਦੇ ਤਿੰਨ ਕੌਂਸਲਰ ਧਰਨਾਕਾਰੀਆਂ ਨਾਲ ਬੈਠੇ ਸਨ ਜਦਕਿ ਕਿਸਾਨ ਜਥੇਬੰਦੀਆਂ ਵੱਲੋਂ ਵੀ ਧਰਨੇ ਦੀ ਹਮਾਇਤ ਕੀਤੀ ਗਈ। ਧਰਨੇ ’ਚ ਸੇਵਾਮੁਕਤ ਪ੍ਰਿੰਸੀਪਲ ਦਰਸ਼ਨ ਸਿੰਘ ਨੇ ਕਿਹਾ ਕਿ ਨਵੀਂ ਕੌਂਸਲ ਤੋਂ ਸ਼ਹਿਰ ਦੇ ਵਿਕਾਸ ਲਈ ਵੱਡੀਆਂ ਆਸਾਂ ਸਨ, ਪਰ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਲਈ ਲੰਬੇ ਸਮੇਂ ਤੋਂ ਅਧਿਕਾਰੀ ਅਤੇ ਕੌਂਸਲ ਪ੍ਰਬੰਧਕ ਵਾਰ-ਵਾਰ ਵਾਅਦਾ ਕਰਨ ਦੇ ਬਾਵਜੂਦ ਕੰਮ ਸ਼ੁਰੂ ਕਰਵਾਉਣ ਤੋਂ ਅੱਖਾਂ ਮੀਚੀ ਬੈਠੇ ਹਨ। ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਬਣਦੀ ਸੜਕ ਦਾ ਕੰਮ ਅਧੂਰਾ ਛੱਡ ਕੇ ਕਚਹਿਰੀ ਰੋਡ ਵਾਲੇ ਪਾਸਿਓਂ ਸੜਕ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਘਰਾਂ ਦੀਆਂ ਚੌਕੜੀਆਂ ਤੋੜਨ ਨਾਲ ਇਸ ਪਾਸੇ ਵਾਲੇ ਮੁਹੱਲਾ ਨਿਵਾਸੀ ਘਰਾਂ ਵਿੱਚ ਵੜਨ ਲਈ ਲੱਕੜ ਦੇ ਫੱਟਿਆਂ ਦਾ ਸਹਾਰਾ ਲੈ ਰਹੇ ਹਨ। ਇਸ ਦੌਰਾਨ ਧਰਨੇ ਉਪਰ ਪਹੁੰਚ ਕੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਮੁਹੱਲਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਕੁੱਝ ਦਿਨਾਂ ਵਿੱਚ ਸੜਕ ਬਣਾਉਣ ਦਾ ਰੁਕਿਆ ਕੰਮ ਚਾਲੂ ਕਰਵਾ ਦਿੱਤਾ ਜਾਵੇਗਾ, ਜਿਸ ਮਗਰੋਂ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਜਵਾਹਰਕੇ, ਭਾਨ ਸਿੰਘ ਬਰਨਾਲਾ, ਕੌਂਸਲਰ ਪ੍ਰੇਮ ਸਾਗਰ ਭੋਲਾ, ਜਗਦੇਵ ਸਿੰਘ ਮਾਨਸਾ, ਸੋਨੀ ਦਰਾਕਾ, ਅਮਰਜੀਤ ਸਿੰਘ ਮਾਨਸਾ, ਉੱਗਰ ਸਿੰਘ, ਕ੍ਰਿਸ਼ਨ ਸੇਠੀ, ਕੌਂਸਲਰ ਕ੍ਰਿਸ਼ਨਾ ਦੇਵੀ, ਰਵੀ ਸ਼ੇਰ ਸਿੰਘ ਤੇ ਜਗਸੀਰ ਸਿੰਘ ਮਾਨਸਾ ਨੇ ਵੀ ਸੰਬੋਧਨ ਕੀਤਾ।

ਇੱਕ ਸਾਲ ਤੋਂ ਪੁੱਟੀ ਸੜਕ ਦਾ ਕੰਮ ਮੁਕੰਮਲ ਨਾ ਹੋਣ ਖ਼ਿਲਾਫ਼ ਧਰਨਾ

ਪਿੰਡ ਭੁੱਚੋ ਕਲਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਪਿੰਡ ਭੁੱਚੋ ਕਲਾਂ ਵਿੱਚ ਪਿੰਡ ਇਕਾਈ ਦੇ ਪ੍ਰਧਾਨ ਭੋਲਾ ਸਿੰਘ ਦੀ ਅਗਵਾਈ ਹੇਠ ਭੁੱਚੋ ਕਲਾਂ ਤੋਂ ਗੋਬਿੰਦਪੁਰਾ ਨੂੰ ਜਾਂਦੀ ਸੜਕ ਦਾ ਕੰਮ ਮੁਕੰਮਲ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਇਸ ਮੌਕੇ ਆਗੂ ਮੱਖਣ ਸਿੰਘ, ਮਿੱਠੂ ਫ਼ੌਜੀ, ਜਗਦੇਵ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਪੁੱਟੀ ਗਈ ਸੜਕ ਨੂੰ ਸਬੰਧਤ ਅਧਿਕਾਰੀਆਂ ਨੇ ਮੁਕੰਮਲ ਨਹੀਂ ਕੀਤਾ। ਅੱਗੇ ਖੇਤੀ ਕੰਮਾਂ ਦਾ ਜ਼ੋਰ ਹੋਣ ਕਾਰਨ ਕਿਸਾਨਾਂ ਨੂੰ ਆਉਣ-ਜਾਣ ਵਿੱਚ ਭਾਰੀ ਮੁਸ਼ਕਲ ਆਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੜਕ ਦਾ ਕੰਮ ਦੋ-ਤਿੰਨ ਦਿਨਾਂ ਵਿੱਚ ਸ਼ੁਰੂ ਨਾ ਹੋਇਆ ਤਾਂ ਉਹ ਸਬੰਧਤ ਵਿਭਾਗ ਦੇ ਦਫ਼ਤਰ ਦਾ ਘਿਰਾਓ ਜਾਂ ਸੜਕ ਜਾਮ ਕਰਨ ਲਈ ਮਜਬੂਰ ਹੋਣਗੇ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪਰਾਲੀ ਸਮੇਟਣ ਬਾਰੇ ਕੋਈ ਠੋਸ ਪ੍ਰਬੰਧ ਨਾ ਕੀਤੇ ਤਾਂ ਉਹ ਬਿਨਾਂ ਕਿਸੇ ਡਰ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਇਨਕਲਾਬੀ ਕੇਂਦਰ ਪੰਜਾਬ ਅਤੇ ਭਾਕਿਯੂ ਡਕੌਂਦਾ ਵੱਲੋਂ 28 ਸਤੰਬਰ ਨੂੰ ਰਾਮਪੁਰਾ ਵਿੱਚ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਆਗੂ ਰੇਸ਼ਮ ਸਿੰਘ, ਰਾਜਾ ਸਿੰਘ, ਕਰਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All