ਬਿਜਲੀ ਦੀ ਮੰਗ ਵਧਣ ਕਾਰਨ ਉਤਪਾਦਨ ਵਧਾਇਆ

ਬਿਜਲੀ ਦੀ ਮੰਗ ਵਧਣ ਕਾਰਨ ਉਤਪਾਦਨ ਵਧਾਇਆ

ਪੱਤਰ ਪ੍ਰੇਰਕ

ਭੁੱਚੋ ਮੰਡੀ, 23 ਜੂਨ

ਬਿਜਲੀ ਦੀ ਮੰਗ ਵਧਣ ਕਾਰਨ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦਾ ਯੂਨਿਟ ਨੰਬਰ ਇੱਕ ਸਵੇਰੇ ਕਰੀਬ ਸਾਢੇ ਗਿਆਰਾਂ ਵਜੇ ਚਾਲੂ ਕਰ ਦਿੱਤਾ ਗਿਆ ਜਦੋਂਕਿ ਯੂਨਿਟ ਨੰਬਰ ਤਿੰਨ ਅਤੇ ਚਾਰ ਪਹਿਲਾਂ ਹੀ ਚੱਲ ਰਹੇ ਹਨ। ਚਾਰ ਯੂਨਿਟਾਂ ਵਾਲੇ ਇਸ ਪਲਾਂਟ ਦਾ ਯੂਨਿਟ ਨੰਬਰ ਦੋ 13 ਮਈ ਦੀ ਰਾਤ ਤੋਂ ਇਲੈਕਟਰੋਸਟੈਟਿਕ ਪ੍ਰੈਸਿਪੀਟੇਟਰ (ਈਐਸਪੀ) ਖ਼ਰਾਬ ਹੋਣ ਕਾਰਨ ਬੰਦ ਪਿਆ ਹੈ ਜਿਸ ਦੇ ਨੇੜ ਭਵਿੱਖ ਵਿੱਚ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਥਰਮਲ ਦੇ ਡਿਪਟੀ ਚੀਫ ਇੰਜਨੀਅਰ ਐਮਆਰ ਬਾਂਸਲ (ਐਸਈ ਅਪਰੇਸ਼ਨ) ਨੇ ਦੱਸਿਆ ਕਿ ਪਾਵਰਕੌਮ ਦੇ ਮੁੱਖ ਦਫ਼ਤਰ ਪਟਿਆਲਾ ਦੀ ਹਦਾਇਤ ਅਨੁਸਾਰ ਯੂਨਿਟ ਨੰਬਰ ਇੱਕ ਚਾਲੂ ਕਰ ਦਿੱਤਾ ਗਿਆ ਹੈ। ਇਸ ਦੀ ਕੁੱਲ ਉਤਪਾਦਨ ਸਮਰੱਥਾ 210 ਮੈਗਾਵਾਟ ਹੈ। ਉਨ੍ਹਾਂ ਦੱਸਿਆ ਕਿ ਯੂਨਿਟ ਨੰਬਰ ਤਿੰਨ ਅਤੇ ਚਾਰ ਢਾਈ ਢਾਈ ਸੌ ਮੈਗਾਵਾਟ ਦੀ ਸਮਰੱਥਾ ਵਾਲੇ ਹਨ ਅਤੇ ਇਸ ਮੌਕੇ ਇਹ ਯੂਨਿਟ ਲਗਪਗ ਦੋ-ਦੋ ਸੌ ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ। ਇਨ੍ਹਾਂ ਦੇ ਉਤਪਾਦਨ ਨੂੰ ਮੁੱਖ ਦਫਤਰ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ ਘਟਾਇਆ ਜਾਂ ਵਧਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਥਰਮਲ ਵਿੱਚ 15 ਦਿਨਾਂ ਦਾ ਕੋਲਾ ਮੌਜੂਦ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਸ਼ਹਿਰ

View All