ਸਫ਼ਾਈ ਸੇਵਕ ਯੂਨੀਅਨ ਮਾਨਸਾ ਨੇ ਆਪਣੀਆਂ ਹੱਕਾਂ ਮੰਗਾਂ ਲਈ ਇੱਥੇ ਨਗਰ ਕੌਂਸਲ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਆਰੰਭ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੜਤਾਲ ਕਾਰਨ ਸ਼ਹਿਰ ਵਿੱਚ ਕੋਈ ਵੀ ਕਾਮਾ ਕੂੜਾ ਚੁੱਕਣ ਨਹੀਂ ਆਇਆ। ਯੂਨੀਅਨ ਦੇ ਸੂਬਾ ਆਗੂ ਮਨੋਜ ਕੁਮਾਰ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਅਧਿਕਾਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸਿਵਾਏ ਭਰੋਸੇ ਦੇ ਕੁੱਝ ਵੀ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲੰਮੇ ਅਰਸੇ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਹੁੰਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਵੀਨ ਕੁਮਾਰ, ਸੰਜੀਵ ਕੁਮਾਰ, ਵਿਨੋਦ ਕੁਮਾਰ, ਸੁਖਦੇਵ ਸਿੰਘ ਅਤੇ ਰਾਜ ਕੁਮਾਰ ਨੇ ਵੀ ਸੰਬੋਧਨ ਕੀਤਾ।
ਜ਼ੀਰਾ (ਪੱਤਰ ਪ੍ਰੇਰਕ): ਨਗਰ ਕੌਂਸਲ ਜ਼ੀਰਾ ਅਧੀਨ ਕੰਮ ਕਰਦੇ ਸਮੂਹ ਸਫ਼ਾਈ ਕਰਮਚਾਰੀਆਂ ਨੇ ਨਗਰ ਕੌਂਸਲ ਦਫਤਰ ਜ਼ੀਰਾ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਧਾਨ ਅਸ਼ੋਕ ਕੁਮਾਰ, ਵਾਈਸ ਪ੍ਰਧਾਨ ਰੋਹਨ ਕਰੋਤੀਆ, ਚੇਅਰਮੈਨ ਵਿਸ਼ਨੂ ਕਰੋਤੀਆ, ਅਜੇ ਕੁਮਾਰ ਜਨਰਲ ਸਕੱਤਰ, ਸੋਹਣ ਲਾਲ, ਅਮਿਤ ਕੁਮਾਰ ਖ਼ਜ਼ਾਨਚੀ, ਗਿਰਧਾਰੀ ਲਾਲ ਅਤੇ ਕੁਲਦੀਪ ਰਾਏ ਸਲਾਹਕਾਰ ਨੇ ਸੰਬੋਧਨ ਕੀਤਾ। ਇਸ ਮੌਕੇ ਰਜਿੰਦਰ ਕੁਮਾਰ, ਬਿਕਰਮ ਕੁਮਾਰ, ਸ਼ੰਮੀ ਕੁਮਾਰ, ਰਵੀ ਕੁਮਾਰ, ਵਿੱਕੀ, ਧਰਮਚੰਦ, ਕੁਲਵੰਤ, ਰਾਹੁਲ, ਸੁਰਿੰਦਰ ਕੁਮਾਰ, ਸਾਵਨ ਕੁਮਾਰ, ਟਰੇਡ ਯੂਨੀਅਨ ਜ਼ੀਰਾ ਦੇ ਪ੍ਰਧਾਨ ਤਰਸੇਮ ਸਿੰਘ ਹਰਾਜ, ਮਲਕੀਤ ਸਿੰਘ ਗਾਦੜੀਵਾਲਾ, ਕੁਲਵੰਤ ਸਿੰਘ ਅਤੇ ਬਲਦੇਵ ਰਾਜ ਗਾਦੜੀਵਾਲਾ ਹਾਜ਼ਰ ਸਨ।
ਤਪਾ ਮੰਡੀ (ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ): ਸਫਾਈ ਕਰਮਚਾਰੀਆਂ ਦੀ ਹੜਤਾਲ ਦੌਰਾਨ ਯੂਨੀਅਨ ਦੇ ਪ੍ਰਧਾਨ ਰਾਜਕੁਮਾਰ ਰਫੀ ਅਤੇ ਹੋਰ ਨੁਮਾਇੰਦਿਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਫਾਈ ਕਰਮਚਾਰੀਆਂ ਲਈ ਖ਼ਤਰਨਾਕ ਡਿਊਟੀ ਨੂੰ ਦੇਖਦਿਆਂ ਪ੍ਰਤੀ ਮਹੀਨਾ ਵਿਸ਼ੇਸ਼ ਭੱਤਾ ਦਿੱਤਾ ਜਾਵੇ। ਇਸ ਮੌਕੇ ਸਿਕੰਦਰ ਕੁਮਾਰ ਪ੍ਰਧਾਨ ਆਊਟਰ ਸੋਰਸ ਕੰਟਰੈਕਟ ਮੁਲਾਜ਼ਮ ਯੂਨੀਅਨ, ਰਾਜ ਕੁਮਾਰ ਰਾਜੂ, ਮੇਟ ਦੀਪਕ ਕੁਮਾਰ, ਵਿੱਕੀ ਕੁਮਾਰ, ਰਾਕੇਸ਼ ਕੁਮਾਰ, ਜਗਤ, ਸੁਨੀਲ ਕੁਮਾਰ, ਗੀਤਾ ਰਾਣੀ ਸਰੋਜ ਰਾਣੀ, ਸੰਜੂ ਦੇਵੀ ਅਤੇ ਆਸ਼ਾ ਰਾਣੀ ਮੌਜੂਦ ਸਨ।
ਬਾਘਾ ਪੁਰਾਣਾ (ਨਿੱਜੀ ਪੱਤਰ ਪ੍ਰੇਰਕ): ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਕਰਮਚਾਰੀਆਂ ਨੇ ਧਰਨਾ ਲਾਇਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਬੁੱਧ ਰਾਮ, ਵਾਈਸ ਪ੍ਰਧਾਨ ਰਿੰਕੂ, ਜਨਰਲ ਸਕੱਤਰ ਸੱਤ ਪ੍ਰਕਾਸ਼, ਖ਼ਜ਼ਾਨਚੀ ਮੰਗਲਦਾਸ, ਰੱਜਤ, ਚੇਅਰਮੈਨ ਦੀਨ ਦਿਆਲ, ਪਰਮਜੀਤ ਸਿੰਘ, ਗੌਰਵ, ਰਕੇਸ਼ ਕੁਮਾਰ, ਅਸ਼ੋਕ ਕੁਮਾਰ, ਸੁਨੀਲ ਕੁਮਾਰ, ਮਹੇਸ਼ ਕੁਮਾਰ, ਲੱਖਨ, ਅਜੈ ਕੁਮਾਰ, ਵਿਕਾਸ ਕੁਮਾਰ ਅਤੇ ਸੋਭਰਾਜ ਜ਼ਿਲ੍ਹਾ ਸੈਕਟਰੀ ਮੋਗਾ ਨੇ ਸੰਬੋਧਨ ਕੀਤਾ।
ਨਗਰ ਪਰਿਸ਼ਦ ਚੇਅਰਮੈਨ, ਮੀਤ ਪ੍ਰਧਾਨ ਤੇ ਕੌਂਸਲਰਾਂ ਵੱਲੋਂ ਹਮਾਇਤ
ਡੱਬਵਾਲੀ (ਪੱਤਰ ਪ੍ਰੇਰਕ): ਨਗਰ ਪਰਿਸ਼ਦ ਡੱਬਵਾਲੀ ਦੇ ਸਫਾਈ ਮੁਲਾਜਮਾਂ ਦੀ ਹੜਤਾਲ ਦਾ ਅਸਰ ਸ਼ਹਿਰ ਦੀਆਂ ਸੜਕਾਂ ’ਤੇ ਸਾਫ ਨਜ਼ਰ ਆਉਣ ਲੱਗਿਆ ਹੈ। ਹੜਤਾਲ ਕਰਕੇ ਦੂਜੇ ਦਿਨ ਹੀ ਸਫਾਈ ਪ੍ਰਬੰਧ ਚਰਮਰਾ ਗਿਆ ਅਤੇ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸੂਬਾ ਪੱਧਰੀ ਸੱਦੇ ’ਤੇ ਸਫਾਈ ਮੁਲਾਜ਼ਮ ਹੜਤਾਲ ’ਤੇ ਹਨ। ਨਗਰ ਪਰਿਸ਼ਦ ਚੇਅਰਮੈਨ ਟੇਕਚੰਦ ਛਾਬੜਾ, ਮੀਤ ਪ੍ਰਧਾਨ ਅਮਨਦੀਪ ਬਾਂਸਲ, ਸਾਬਕਾ ਕਾਂਗਰਸ ਕੌਂਸਲਰ ਵਿਨੋਦ ਬਾਂਸਲ, ਕੌਂਸਲਰ ਸੁਮਿਤ ਅਨੇਜਾ ਤੇ ਭਾਰਤ ਭੂਸ਼ਣ ਨੇ ਹੜਤਾਲ ਨੂੰ ਸਮਰਥਨ ਦਿੱਤਾ। ਚੇਅਰਮੈਨ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਸ਼ਹਿਰ ਵਿੱਚ ਅਹਿਮ ਭੂਮਿਕਾ ਹੈ, ਇਸ ਲਈ ਮੰਗਾਂ ਛੇਤੀ ਮੰਨੀਆਂ ਜਾਣ। ਵਿਨੋਦ ਬਾਂਸਲ ਨੇ ਕਿਹਾ ਕਿ ਮੁਸ਼ਕਲ ਹਾਲਾਤਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਰਕਾਰੀ ਸਿਹਤ ਬੀਮਾ ਜ਼ਰੂਰੀ ਹੈ। ਇਕਾਈ ਪ੍ਰਧਾਨ ਸੂਰਜ ਕੁਮਾਰ ਨੇ ਦੋਸ਼ ਲਾਇਆ ਕਿ ਆਉਟਸੋਰਸਿੰਗ ਨਾਲ ਆਰਥਿਕ ਤੇ ਮਾਨਸਿਕ ਸ਼ੋਸ਼ਣ ਹੋ ਰਿਹਾ ਹੈ, ਜਦਕਿ ਵਧਦੀ ਆਬਾਦੀ ਅਨੁਸਾਰ ਨਵੇਂ ਅਹੁਦੇ ਨਹੀਂ ਬਣੇ।
ਸ਼ਹਿਰ ’ਚ ਥਾਂ-ਥਾਂ ਕੂੜੇ ਦੇ ਢੇਰ ਲੱਗੇ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਭਰ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ। ਪਿਛਲੇ ਛੇ ਦਿਨਾਂ ਤੋਂ ਬੱਸ ਅੱਡੇ ਅਤੇ ਮੁੱਖ ਡਾਕਘਰ ਸਮੇਤ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ। ਅੱਜ ਸਵੇਰੇ ਜਦੋਂ ਸਫਾਈ ਕਰਮਚਾਰੀਆਂ ਨੂੰ ਪਤਾ ਲੱਗਾ ਕਿ ਪ੍ਰਸ਼ਾਸਨ ਬੱਸ ਨੇੜਿਓਂ ਕੂੜਾ ਚੁੱਕੇਗਾ ਤਾਂ ਵੱਡੀ ਗਿਣਤੀ ਸਫਾਈ ਕਰਮਚਾਰੀ ਉੱਥੇ ਇਕੱਠੇ ਹੋਏ ਅਤੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਮੰਨਣ ਦੇ ਬਾਵਜੂਦ ਸਰਕਾਰ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਰਹੀ, ਜਿਸ ਕਾਰਨ ਸਫਾਈ ਕਰਮਚਾਰੀ 1 ਮਈ ਤੋਂ ਹੜਤਾਲ ’ਤੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

