ਸੈਦੇ ਕੇ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ
ਸਰਕਾਰੀ ਪ੍ਰਾਇਮਰੀ ਸਕੂਲ ਸੈਦੇ ਕੇ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਉਪ-ਚੇਅਰਮੈਨ ਮੇਜਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਕੂਲ ਮੁਖੀ ਡਾ. ਅਵਤਾਰ ਦੀਪ ਨੇ ਦੱਸਿਆ ਕਿ ਬੱਚਿਆਂ ਵੱਲੋਂ ਦੇਸ਼ ਭਗਤੀ ਸਬੰਧੀ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ...
Advertisement
ਸਰਕਾਰੀ ਪ੍ਰਾਇਮਰੀ ਸਕੂਲ ਸੈਦੇ ਕੇ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਉਪ-ਚੇਅਰਮੈਨ ਮੇਜਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਕੂਲ ਮੁਖੀ ਡਾ. ਅਵਤਾਰ ਦੀਪ ਨੇ ਦੱਸਿਆ ਕਿ ਬੱਚਿਆਂ ਵੱਲੋਂ ਦੇਸ਼ ਭਗਤੀ ਸਬੰਧੀ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਵਿੱਚ ਗਰੁੱਪ ਡਾਂਸ, ਕਵਿਤਾਵਾਂ, ਕੋਰੀਓਗ੍ਰਾਫੀ ਆਦਿ ਪੇਸ਼ ਕੀਤੀ। ਸਕੂਲ ਦੇ ਚੇਅਰਮੈਨ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਅਧਿਆਪਕ ਪ੍ਰਿਆ ਰਾਣੀ, ਪ੍ਰਿਅੰਕਾ ਰਾਣੀ, ਕੁਲਦੀਪ ਸਿੰਘ, ਕ੍ਰਿਸ਼ਨਾ ਰਾਣੀ, ਮਨਪ੍ਰੀਤ ਕੌਰ ਤੇ ਜਗਜੀਤ ਸਿੰਘ, ਸੁਖਮੰਦਰ ਸਿੰਘ, ਸੁਲੱਖਣ ਸਿੰਘ, ਪਰਮਜੀਤ ਕੌਰ, ਜਸਵੀਰ ਕੌਰ, ਬਿੰਦਰਪਾਲ ਕੌਰ, ਜੁਗਿੰਦਰ ਸਿੰਘ ਆਦਿ ਕਮੇਟੀ ਮੈਂਬਰ ਸ਼ਾਮਲ ਸਨ।
Advertisement
Advertisement
×