ਬੱਲ੍ਹੋ ਵਿੱਚ ਆਜ਼ਾਦੀ ਦਿਹਾੜਾ ਮਨਾਇਆ
ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ ਇੰਸਟੀਚਿਊਟਸ ਬੱਲ੍ਹੋ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਸਬੰਧੀ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ ਵੱਲੋਂ ਨਿਭਾਈ ਗਈ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਆਜ਼ਾਦੀ ਦਿਹਾੜੇ ਨਾਲ ਸਬੰਧਿਤ...
Advertisement
ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ ਇੰਸਟੀਚਿਊਟਸ ਬੱਲ੍ਹੋ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਸਬੰਧੀ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ ਵੱਲੋਂ ਨਿਭਾਈ ਗਈ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਕੋਰੀਓਗ੍ਰਾਫੀ, ਦੇਸ਼ ਭਗਤੀ ਗੀਤ, ਸਕਿੱਟ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ ਗਈਆਂ। ਪ੍ਰਿੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਵੀ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਵਾਈਸ ਚੇਅਰਮੈਨ ਮਾਸਟਰ ਨਿਰੰਜਣ ਲਾਲ, ਸਕੱਤਰ ਹਿਤੇਸ਼ ਸਿੰਗਲਾ ਨੇ ਵੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ।
Advertisement
Advertisement