DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੱਖ-ਵੱਖ ਥਾਈਂ ਧੂਮਧਾਮ ਨਾਲ ਮਨਾਇਆ ਸੁਤੰਤਰਤਾ ਦਿਵਸ

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਕਰਵਾਇਆ ਗਿਆ। ਡੀਸੀ ਟੀ ਬੈਨਿਥ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਡੀਸੀ ਨੇ ਕਿਹਾ ਕਿ...
  • fb
  • twitter
  • whatsapp
  • whatsapp
featured-img featured-img
ਬਰਨਾਲਾ ’ਚ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏੇ ਡੀਸੀ ਟੀ ਬੈਨਿਥ।
Advertisement

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਕਰਵਾਇਆ ਗਿਆ। ਡੀਸੀ ਟੀ ਬੈਨਿਥ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਡੀਸੀ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਸੁਤੰਤਰਤਾ ਸੈਨਾਨੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਕਰ ਕੇ ਨਸੀਬ ਹੋਇਆ। ਆਜ਼ਾਦੀ ਦੀ ਲਹਿਰ ਵਿੱਚ 80 ਫ਼ੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ। ਪਰੇਡ ਕਮਾਂਡਰ ਡੀਐੱਸਪੀ ਸਤਵੀਰ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਈਕਲਾਂ, ਵਹੀਲ ਚੇਅਰਾਂ ਤੇ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀਟੀ ਸ਼ੋਅ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬੀਬੀਐੱਸ ਤੇਜੀ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ­ ਆਦਿ ਮੌਜੂਦ ਸਨ।

ਤਲਵੰਡੀ ਭਾਈ (ਸੁਦੇਸ਼ ਕੁਮਾਰ ਹੈਪੀ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੁੱਦਕੀ ਵਿੱਚ 79ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਚੇਅਰਪਰਸਨ ਜਸਪ੍ਰੀਤ ਕੌਰ ਅਤੇ ਸਕੂਲ ਮੁਖੀ ਕੰਵਲਜੀਤ ਕੌਰ ਵੱਲੋਂ ਨਿਭਾਈ ਗਈ। ਅਧਿਆਪਕ ਦੀਦਾਰ ਸਿੰਘ ਨੇ ਦੱਸਿਆ ਇਸ ਮੌਕੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।

Advertisement

ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਕਸਬਾ ਸ਼ਹਿਣਾ ਅਤੇ ਇਲਾਕੇ ਦੇ ਪਿੰਡਾਂ ਵਿੱਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਕਸਬੇ ਦੀ ਮੇਨ ਬਾਜ਼ਾਰ ਵਿੱਚ ਕਾਂਗਰਸ ਐੱਸਸੀ ਸੈੱਲ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਧਾਲੀਵਾਲ ਨੇ ਝੰਡਾ ਲਹਿਰਾਇਆ। ਆਰ ਪੀ ਇੰਟਰਨੈਸ਼ਨਲ ਸਕੂਲ ਵਿੱਚ ਵੀ ਝੰਡਾ ਲਹਿਰਾਇਆ ਗਿਆ ਅਤੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਆਰੀਆ ਭੱਟ ਕਾਲਜ ਚੀਮਾ ਵਿਖੇ ਵੀ ਝੰਡਾ ਲਹਿਰਾਇਆ ਗਿਆ।

ਤਪਾ ਮੰਡੀ (ਸੀ. ਮਾਰਕੰਡਾ): ਤਪਾ ਦੀ ਨਵੀਂ ਦਾਣਾ ਮੰਡੀ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਮੁੱਖ ਮਹਿਮਾਨ ਐੱਸਡੀਐੱਮ ਸਿਮਰਪ੍ਰੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਨਾਇਬ ਤਹਿਸੀਲਦਾਰ ਓਂਕਾਰ ਸਿੰਘ, ਡੀਐੱਸਪੀ ਗੁਰਬਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਸਿਰਸਾ (ਪ੍ਰਭੂ ਦਿਆਲ): ਇੱਥੇ ਆਜ਼ਾਦੀ ਦਿਹਾੜਾ ਮਨਾਇਆ ਗਿਆ| ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਹੋਇਆ ਜਿੱਥੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਤਿਰੰਗਾ ਲਹਿਰਾਇਆ ਤੇ ਪਰੇਡ ਦੀ ਸਲਾਮੀ ਲਈ|

ਭਦੌੜ (ਰਾਜਿੰਦਰ ਵਰਮਾ): ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੰਗੀਆਣਾ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਮ ਸਿੰਘ ਵੱਲੋਂ ਕੀਤੀ ਗਈ। ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਮੁਖੀ ਨੀਲਮ ਰਾਣੀ ਨੇ ਸੁਤੰਤਰਤਾ ਦਿਵਸ ਬਾਰੇ ਬੱਚਿਆਂ ਨੂੰ ਦੱਸਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਮ ਸਿੰਘ, ਉੱਪ ਚੇਅਰਮੈਨ ਗੁਰਪਿਆਰ ਸਿੰਘ, ਸਨੋਰ ਅਲੀ, ਬੂਟਾ ਸਿੰਘ ਆਦਿ ਹਾਜ਼ਰ ਸਨ।

ਅਬੋਹਰ (ਪੰਕਜ ਕੁਮਾਰ): ਸਥਾਨਕ ਬਾਰ ਐਸੋਸੀਏਸ਼ਨ ਅਬੋਹਰ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ ਨੇ ਕੌਮੀ ਝੰਡਾ ਲਹਿਰਾਇਆ ਅਤੇ ਸਾਰੇ ਵਕੀਲਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਮਮਦੋਟ (ਜਸਵੰਤ ਸਿੰਘ ਥਿੰਦ): ਨਗਰ ਪੰਚਾਇਤ ਮਮਦੋਟ ਦੇ ਵਿੱਚ ਮਨਾਏ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਨਗਰ ਪੰਚਾਇਤ ਉਪਿੰਦਰ ਸਿੰਘ ਸਿੰਧੀ ਨੇ ਤਿਰੰਗਾ ਲਹਿਰਾਇਆ| ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ| ਇਸ ਮੌਕੇ ਵਧੀਆ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦਾ ਸਨਮਾਨ ਕੀਤਾ ਗਿਆ।

ਨਗਰ ਕੌਂਸਲ ਵਿੱਚ ਜੋਨੀ ਬਾਂਸਲ ਨੇ ਤਿਰੰਗਾ ਲਹਿਰਾਇਆ

ਭੁੱਚੋ ਮੰਡੀ (ਪਵਨ ਗੋਇਲ): ਨਗਰ ਕੌਂਸਲ ਦੇ ਦਫ਼ਤਰ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਨੇ ਤਿਰੰਗਾ ਝੰਡਾ ਲਹਿਰਾਇਆ। ਪੁਲੀਸ ਦੇ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਸਕੂਲ ਦੀਆਂ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਪ੍ਰਧਾਨ ਜੋਨੀ ਬਾਂਸਲ ਨੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਾਰੇ ਕੌਂਸਲਰ ਵਿਨੋਦ ਬਿੰਟਾ, ਪ੍ਰਿੰਸ ਗੋਲਨ, ਦਲਜੀਤ ਸਿੰਘ, ਰਾਜਕੁਮਾਰ, ਪ੍ਰੇਮ ਕੁਮਾਰ, ਅੰਜਲੀ ਗਰਗ, ਸੀਮਾ ਰਾਣੀ, ਲਖਵਿੰਦਰ ਕੌਰ ਗੋਲਨ, ਸਰੋਜ ਰਾਣੀ, ਸਹਾਰਾ ਕਲੱਬ ਦੇ ਪ੍ਰਧਾਨ ਨੀਰਜ ਬਾਂਸਲ, ਬ੍ਰਿਜੇਸ਼ ਮਹੇਸ਼ਵਰੀ ਅਤੇ ਸੁਰੇਸ਼ ਮਹੇਸ਼ਰੀ ਹਾਜ਼ਰ ਸਨ।

ਕੁ-ਪ੍ਰਬੰਧਾਂ ਦੀ ਭੇਟ ਚੜਿ੍ਹਆ ਮਹਿਲ ਕਲਾਂ ਦਾ ਸਮਾਗਮ

ਮਹਿਲ ਕਲਾਂ (ਲਖਵੀਰ ਸਿੰਘ ਚੀਮਾ): ਮਹਿਲ ਕਲਾਂ ਵਿੱਚ ਕਰਵਾਇਆ ਗਿਆ ਆਜ਼ਾਦੀ ਦਿਹਾੜੇ ਮੌਕੇ ਸਬ-ਡਿਵੀਜ਼ਨ ਪੱਧਰ ਦਾ ਸਮਾਗਮ ਮਾੜੇ ਪ੍ਰਬੰਧਾਂ ਦੀ ਭੇਟ ਚੜ੍ਹ ਗਿਆ। ਹਰ ਵਰ੍ਹੇ ਮਹਿਲ ਕਲਾਂ ਦੀ ਦਾਣਾ ਮੰਡੀ ਵਿੱਚ ਕਰਵਾਇਆ ਜਾਣ ਵਾਲਾ ਸਮਾਗਮ ਇਸ ਵਾਰ ਸ਼ਹੀਦ ਕਿਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਗਿਆ। ਇੱਥੇ ਐੱਸਡੀਐੱਮ ਮਹਿਲ ਕਲਾਂ ਸਿਵਾਂਸ਼ ਰਾਠੀ ਵੱਲੋਂ ਝੰਡਾ ਲਹਿਰਾਇਆ ਗਿਆ। ਸਮਾਗਮ ਮੌਕੇ ਮੀਂਹ ਕਾਰਨ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ। ਇਸ ਕਾਰਨ ਸਮਾਗਮ ਤੇਜ਼ੀ ਨਾਲ ਸਮਾਪਤ ਕੀਤਾ ਗਿਆ। ਮੀਂਹ ਕਾਰਨ ਕੁਝ ਸਕੂਲਾਂ ਦੇ ਬੱਚਿਆਂ ਦੀਆਂ ਹੀ ਪੇਸ਼ਕਾਰੀਆਂ ਪੇਸ਼ ਹੋ ਸਕੀਆਂ। ਪ੍ਰਸ਼ਾਸਨ ਨੂੰ ਸ਼ਖ਼ਸੀਅਤਾਂ ਦਾ ਸਨਮਾਨ ਵੀ ਸਕੂਲ ਦੀ ਲਾਈਬ੍ਰੇਰੀ ਹਾਲ ਵਿੱਚ ਕਰਨਾ ਪਿਆ।‌ ਇਸ ਸਬੰਧੀ ਪ੍ਰਸ਼ਾਸਨ ਦੇ ਅਧਿਕਾਰੀ ਵੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਮਹਿਲ ਕਲਾਂ ਦੇ ਤਹਿਸੀਲਦਾਰ ਪਵਨ ਕੁਮਾਰ ਅਨੁਸਾਰ ਸਕੂਲ ਸਰਕਾਰੀ ਜਗ੍ਹਾ ਹੋਣ ਕਰ ਕੇ ਸਮਾਗਮ ਇੱਥੇ ਕੀਤਾ ਹੈ ਪਰ ਮੀਂਹ ਕਾਰਨ ਹੀ ਦਿੱਕਤ ਆਈ ਹੈ। ਜ਼ਿਕਰਯੋਗ ਹੈ ਕਿ ਮਹਿਲ ਕਲਾਂ ਨੂੰ ਸਬ-ਡਿਵੀਜ਼ਨ ਬਣੇ ਕਰੀਬ ਸਾਢੇ ਤਿੰਨ ਸਾਲ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਅਜੇ ਤੱਕ ਇੱਥੇ ਐੱਸਡੀਐੱਮ ਅਤੇ ਤਹਿਸੀਲਦਾਰ ਦਫ਼ਤਰ ਜਾਂ ਕੋਈ ਪ੍ਰਬੰਧਕੀ ਕੰਪਲੈਕਸ ਨਹੀਂ ਬਣਾ ਸਕੀ।

ਲਾਇਬ੍ਰੇਰੀ ਤੋਂ ਸ਼ਹੀਦ ਕਿਰਨਜੀਤ ਕੌਰ ਨਾਂ ਮਿਟਾਉਣ ’ਤੇ ਵਿਵਾਦ

ਮਹਿਲ ਕਲਾਂ: ਮਹਿਲ ਕਲਾਂ ਵਿੱਚ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚਲੀ ਲਾਇਬ੍ਰੇਰੀ ਤੋਂ ਸ਼ਹੀਦ ਕਿਰਨਜੀਤ ਕੌਰ ਦਾ ਨਾਮ ਹਟਾਉਣ ’ਤੇ ਵਿਵਾਦ ਪੈਦਾ ਹੋ ਗਿਆ ਹੈ।‌ ਬੀਬੀ ਕਿਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿੱਚ ਕਰਵਾਏ ਸਬ-ਡਿਵੀਜ਼ਨ ਪੱਧਰ ਦੇ ਸਮਾਗਮ ਦੌਰਾਨ ਕਿਰਨਜੀਤ ਕੌਰ ਦੀ ਯਾਦ ਵਿੱਚ ਬਣਾਈ ਲਾਇਬ੍ਰੇਰੀ ਤੋਂ ਬਾਹਰ ਲਿਖਿਆ ‘ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਲਾਇਬ੍ਰੇਰੀ’ ਮਿਟਾ ਦਿੱਤਾ ਗਿਆ। ਇਹ ਲਾਇਬ੍ਰੇਰੀ ਬਨਾਉਣ ਅਤੇ ਸਕੂਲ ਦਾ ਨਾਮ ਸ਼ਹੀਦ ਕਿਰਨਜੀਤ ਕੌਰ ਦੇ ਨਾਂ ‘ਤੇ ਕਰਨ ਦਾ ਐਲਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਤੰਬਰ 1997 ਵਿੱਚ ਕੀਤਾ ਗਿਆ ਸੀ। ਇਸ ਲਾਇਬ੍ਰੇਰੀ ਲਈ ਮੁੱਖ ਮੰਤਰੀ ਨੇ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ। ਯਾਦਗਾਰ ਕਮੇਟੀ ਮਹਿਲ ਕਲਾਂ ਦੇ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ, ਮਨਜੀਤ ਧਨੇਰ, ਪ੍ਰੇਮ ਕੁਮਾਰ, ਜਰਨੈਲ ਸਿੰਘ ਚੰਨਣਵਾਲ, ਜਗਰਾਜ ਸਿੰਘ ਹਰਦਾਸਪੁਰਾ ਅਤੇ ਗੁਰਮੇਲ ਸਿੰਘ ਠੁੱਲੀਵਾਲ ਨੇ ਕਿਹਾ ਕਿ ਲਾਇਬ੍ਰੇਰੀ ਤੋਂ ਨਾਮ ਮਿਟਾਉਣਾ ਸਹਿਜ ਵਰਤਾਰਾ ਨਹੀਂ ਹੈ। ਪ੍ਰਸ਼ਾਸਨ ਅਤੇ ਸਿਆਸਤਦਾਨਾਂ ਵੱਲੋਂ ਕੀਤੀ ਇਸ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਮੰਗ ਕੀਤੀ ਕਿ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਮਹਿਲ ਕਲਾਂ ਵਿੱਚ ਮਨਾਏ ਸਮਾਗਮ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਲਾਇਬ੍ਰੇਰੀ ਉੱਪਰ ਸ਼ਹੀਦ ਬੀਬੀ ਕਿਰਨਜੀਤ ਕੌਰ ਦਾ ਨਾਮ ਦੁਬਾਰਾ ਲਿਖਿਆ ਜਾਵੇ।

ਸਕੂਲ ਦੇ ਬੱਚਿਆਂ ਨੇ ਗਾਏ ਦੇਸ਼ ਭਗਤੀ ਦੇ ਗੀਤ

ਕੋਟਕਪੂਰਾ (ਬਲਵਿੰਦਰ ਸਿੰਘ ਹਾਲੀ): ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵੱਲੋਂ ਆਜ਼ਾਦੀ ਦਿਵਸ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ/ਡਾਇਰੈਕਟਰ ਡਾ. ਐੱਸਐੱਸ ਬਰਾੜ ਵੱਲੋਂ ਤਿਰੰਗਾ ਲਹਿਰਾਉਣ ਨਾਲ ਹੋਈ। ਇਸ ਉਪਰੰਤ ਐੱਨਸੀਸੀ ਦੇ ਕੈਡਿਟਾਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਸਮੇਂ ਸਕੂਲ ਦੀਆਂ ਛੋਟੀਆਂ ਕਲਾਸਾਂ ਦੇ ਨੰਨ੍ਹੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਇਸ ਮੌਕੇ ਡਾ. ਬਰਾੜ ਨੇ ਕਿਹਾ ਸਾਨੂੰ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਯਾਦ ਰੱਖਣਾ ਚਾਹੀਦਾ ਹੈ।

ਸੰਸਦ ਮੈਂਬਰ ਨੇ ਤਿੰਰਗਾ ਲਹਿਰਾਇਆ

ਫਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਆਜ਼ਾਦੀ ਦਿਹਾੜੇ ਮੌਕੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਭਵਨ ਫ਼ਿਰੋਜ਼ਪੁਰ ਛਾਉਣੀ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ, ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਫਿਰੋਜ਼ਪੁਰ ਦਿਹਾਤੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸਰਬਜੀਤ ਕੌਰ ਬਰਾੜ, ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਢਿੱਲੋਂ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਸੁਲਹਾਣੀ, ਜੋਬਨ ਜੀਤ ਧਾਲੀਵਾਲ, ਸਰਪੰਚ ਗੁਰਪ੍ਰੀਤ ਸਿੰਘ ਬੱਗੇਵਾਲ ਆਦਿ ਹਾਜ਼ਰ ਸਨ।

Advertisement
×