ਭੁੱਚੋ ਮੰਡੀ (ਪੱਤਰ ਪ੍ਰੇਰਕ): ਹਲਕਾ ਭੁੱਚੋ ਮੰਡੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੀ ਗੁਰਪ੍ਰੀਤ ਲਹਿਰਾ ਖਾਨਾ ਨੇ ਵਿਧਾਨ ਸਭਾ ਚੋਣਾਂ ਵਿੱਚ ਭਰਵਾਂ ਸਹਿਯੋਗ ਦੇਣ ਵਾਲੇ ਵੋਟਰਾਂ, ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹੌਸਲਾ ਵਧਾਉਣ ਵਾਲਿਆਂ ਦੇ ਉਹ ਰਿਣੀ ਰਹਿਣਗੇ। ਉਨ੍ਹਾਂ ਆਪਣੀ ਜਿੱਤ ਦਾ ਦਾਅਵਾ ਵੀ ਕੀਤਾ। ਗੁਰਪ੍ਰੀਤ ਕੌਰ ਨੇ ਪਹਿਲੀ ਵਾਰ ਚੋਣ ਲੜ ਕੇ ਆਪਣੇ ਸਿਆਸੀ ਪਰਾਂ ਨੂੰ ਤੋਲਣ ਦਾ ਯਤਨ ਕੀਤਾ ਹੈ। ਜ਼ਿਕਰਯੋਗ ਹੈ ਕਿ ਟਕਸਾਲੀ ਕਾਂਗਰਸੀ ਹੋਣ ਦੇ ਬਾਵਜੂਦ ਪਾਰਟੀ ਨੇ ਬੀਬਾ ਗੁਰਪ੍ਰੀਤ ਨੂੰ ਟਿਕਟ ਨਹੀਂ ਸੀ ਦਿੱਤੀ। ਇਸ ਕਰ ਕੇ ਉਸ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਪਈ। ਹੁਣ ਉਨ੍ਹਾਂ ਦੀ ਨਜ਼ਰ 10 ਮਾਰਚ ਦੇ ਚੋਣ ਨਤੀਜਿਆਂ ’ਤੇ ਟਿਕੀ ਹੋਈ ਹੈ।