DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Indergarh Biogas Plant Controversy: ਇੰਦਰਗੜ੍ਹ ’ਚ ਬਾਇਓਗੈਸ ਪਲਾਂਟ ਦਾ ਮਾਮਲਾ ਭਖਿਆ

ਲੋਕਾਂ ਨੇ ਵੱਡਾ ਇਕੱਠ ਕਰ ਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
featured-img featured-img
ਬਾਇਓਗੈਸ ਪਲਾਂਟ ਪ੍ਰਾਜੈਕਟ ਖ਼ਿਲਾਫ਼ ਜੁੜਿਆ ਇਕੱਠ।
Advertisement

ਪਿੰਡ ਇੰਦਰਗੜ੍ਹ ਵਿੱਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦਾ ਮਾਮਲਾ ਭਖ ਗਿਆ ਹੈ। ਵਿਰੋਧ ਪ੍ਰਗਟ ਕਰ ਰਹੇ ਪਿੰਡ ਵਾਸੀਆਂ ਨਾਲ ਹੁਣ ਨੇੜਲੇ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵੀ ਜੁੜਨ ਲੱਗੀਆਂ ਹਨ। ਜਾਣਕਾਰੀ ਮੁਤਾਬਕ ਪਿੰਡ ਇੰਦਰਗੜ੍ਹ ਦੀ ਲਗਭਗ 18 ਏਕੜ ਪੰਚਾਇਤੀ ਜ਼ਮੀਨ ਵਿੱਚ ਗੇਲ ਇੰਡੀਆ ਲਿਮਟਿਡ ਕੰਪਨੀ ਨੇ ਕੰਪ੍ਰੈਸਡ ਬਾਇਓਗੈਸ ਪਲਾਂਟ ਪ੍ਰਾਜੈਕਟ ਲਈ ਜੁਲਾਈ 2025 ਵਿੱਚ 28 ਸਾਲ ਵਾਸਤੇ ਪੱਕੀ ਡੀਡ ਉੱਤੇ ਲਿਖਤੀ ਇਕਰਾਰ ਕੀਤਾ ਸੀ। ਜਦੋਂ ਇਸ ਪ੍ਰਾਜੈਕਟ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਮਿਲੀ ਤਾਂ ਉਨ੍ਹਾਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਪਿੰਡ ਵਾਸੀਆਂ ਨੇ ਜਨਤਕ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਇਕੱਠ ਕਰ ਕੇ ਪ੍ਰਸ਼ਾਸਨ ਨੂੰ ਸਿੱਧੀ ਚਿਤਾਵਨੀ ਦਿੱਤੀ। ਇਸ ਇਕੱਠ ਵਿੱਚ ਸਮਾਜਿਕ ਕਾਰਕੁਨਾਂ ਲੱਖਾ ਸਿਧਾਣਾ ਅਤੇ ਭਾਨਾ ਸਿੱਧੂ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਸਿੱਧੂ, ਕੁਲਵਿੰਦਰ ਸਿੰਘ ਮਾਨ, ਕਿਸਾਨ ਮਜ਼ਦੂਰ ਸਘੰਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ, ਭਾਰਤੀ ਕਿਸਾਨ ਯੂਨੀਅਨ ਬ੍ਰਾਹਮਕੇ ਦੇ ਪ੍ਰਧਾਨ ਬਲਵੰਤ ਸਿੰਘ, ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਅਤੇ ਸੁਰਜੀਤ ਸਿੰਘ ਰੰਧਾਵਾ, ਪਿੰਡ ਵਾਸੀ ਰਜਿੰਦਰ ਸਿੰਘ ਭੰਮ, ਬਲਦੇਵ ਸਿੰਘ, ਸੰਦੀਪ ਸਿੰਘ ਅਤੇ ਕੁਲਜੀਤ ਸਿੰਘ ਤੋਂ ਇਲਾਵਾ ਲੋਕ ਹਾਜ਼ਰ ਸਨ।

ਬੁਲਾਰਿਆਂ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੇ ਇਸ਼ਾਰੇ ਉੱਤੇ ਬਾਇਓਗੈਸ ਪਲਾਂਟ ਨੂੰ ਪਿੰਡ ਵਾਸੀਆਂ ਨਾਲ ਸਲਾਹ ਕਰਨ ਤੋਂ ਬਿਨਾਂ ਜ਼ਮੀਨ ਕੰਪਨੀ ਨੂੰ ਦਿੱਤੀ ਗਈ ਹੈ। ਆਗੂਆਂ ਮੁਤਾਬਕ ਪਲਾਂਟ ਵਿੱਚ ਨਗਰ ਨਿਗਮ ਮੋਗਾ, ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ ਕੂੜੇ-ਕਰਕਟ ਦੀ ਵਰਤੋਂ ਕੀਤੀ ਜਾਣੀ ਹੈ। ਬਾਇਓਗੈਸ ਪਲਾਂਟ ਦੇ ਦੂਸ਼ਿਤ ਪਾਣੀ ਨੂੰ ਵੱਡੇ ਬੋਰਾ ਰਾਹੀਂ ਧਰਤੀ ਥੱਲੇ ਭੇਜਿਆ ਜਾਣਾ ਹੈ ਜਿਸ ਨਾਲ ਨੇੜਲੇ ਕਈ ਪਿੰਡਾਂ ਦਾ ਪਾਣੀ ਵੀ ਦੂਸ਼ਿਤ ਹੋਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਤਰਾਜ਼ਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਤਾਂ ਸ਼ਰਾਬ ਫੈਕਟਰੀ ਵਰਗਾ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

Advertisement

ਵਿਧਾਇਕ ਢੋਸ ਨੇ ਲੋਕਾਂ ਨਾਲ ਖੜ੍ਹਨ ਦਾ ਐਲਾਨ ਕੀਤਾ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਪੱਸ਼ਟ ਕੀਤਾ ਕਿ ਕੰਪਨੀ ਵੱਲੋਂ ਪਲਾਂਟ ਵਿੱਚ ਸਿਰਫ਼ ਝੋਨੇ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਦਾ ਉਪਰਾਲਾ ਕਰਨ ਬਾਰੇ ਕਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕੰਪਨੀ ਵੱਲੋਂ ਕੁੱਝ ਹੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਖੜ੍ਹਨਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਤੋਂ ਬਾਹਰ ਹਨ ਪਰ ਇਸ ਸਬੰਧੀ ਡਿਪਟੀ ਕਮਿਸ਼ਨਰ ਨਾਲ ਗੱਲ ਕਰ ਕੇ ਸਾਰੇ ਮਾਮਲੇ ਨੂੰ ਸਾਫ਼ ਕਰ ਰਹੇ ਹਨ।

Advertisement
Advertisement
×