DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

INDIA Alliance: ‘ਇੰਡੀਆ’ ਭਾਜਪਾ ਦੀਆਂ ਨੀਤੀਆਂ ਖ਼ਿਲਾਫ਼ ਮਾਰਚ ਕਰੇਗਾ

ਇੰਡੀਆ ਗੱਠਜੋੜ ਵਿੱਚ ਸ਼ਾਮਲ ਕਾਂਗਰਸ, ਸੀ ਪੀ ਆਈ, ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ, ਸੀ ਪੀ ਆਈ (ਐੱਮ) ਅਤੇ ਹੋਰ ਧਰਮ ਨਿਰਪੱਖ ਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ...

  • fb
  • twitter
  • whatsapp
  • whatsapp
featured-img featured-img
ਵੱਖ-ਵੱਖ ਪਾਰਟੀਆਂ ਦੇ ਆਗੂ ਅੰਦੋਲਨ ਦਾ ਐਲਾਨ ਕਰਦੇ ਹੋਏ। -ਫੋਟੋ: ਸੁਰੇਸ਼
Advertisement

ਇੰਡੀਆ ਗੱਠਜੋੜ ਵਿੱਚ ਸ਼ਾਮਲ ਕਾਂਗਰਸ, ਸੀ ਪੀ ਆਈ, ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ, ਸੀ ਪੀ ਆਈ (ਐੱਮ) ਅਤੇ ਹੋਰ ਧਰਮ ਨਿਰਪੱਖ ਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕੀਤੀ। ਇਸ ਦੌਰਾਨ 8 ਅਕਤੂਬਰ ਨੂੰ ਮਾਨਸਾ ਵਿੱਚ ਕੇਂਦਰ ਸਰਕਾਰ, ਭਾਜਪਾ ਅਤੇ ਚੋਣ ਕਮਿਸ਼ਨ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਅਨੁਸਾਰ ਇਸ ਦੌਰਾਨ ਸੈਂਕੜੇ ਲੋਕਾਂ ਨੂੰ ਇਕੱਠਾ ਕਰ ਕੇ ਰੋਸ ਰੈਲੀ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ।

ਸੀ ਪੀ ਆਈ ਦੇ ਕੌਮੀ ਕੌਂਸਲ ਮੈਂਬਰ ਹਰਦੇਵ ਸਿੰਘ ਅਰਸ਼ੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਵੀ ਰੱਖੀ। ਉਨ੍ਹਾਂ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਸੰਘਰਸ਼ ਕਰਨਾ ਹੀ ਸੱਚੀ ਦੇਸ਼ ਭਗਤੀ ਹੈ। ਉਨ੍ਹਾਂ ਕਿਹਾ ਕਿ 8 ਅਕਤੂਬਰ ਦੇ ਪ੍ਰੋਗਰਾਮ ਵਿੱਚ ਕਾਂਗਰਸ ਸਣੇ ਸਾਰੀਆਂ ਸਹਿਯੋਗੀ ਪਾਰਟੀਆਂ ਦੇ ਆਗੂ, ਵਰਕਰ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ ਅਤੇ ਸਬੰਧਤ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਜਵਾਬਦੇਹੀ ਦੀ ਮੰਗ ਕੀਤੀ ਜਾਵੇਗੀ।

Advertisement

ਇਸ ਮੌਕੇ ਕ੍ਰਿਸ਼ਨ ਸਿੰਘ ਚੌਹਾਨ, ਰਣਦੀਪ ਸਿੰਘ ਰਾਏਪੁਰ, ਰਕੇਸ਼ ਕੁਮਾਰ, ਸੁਰਿੰਦਰਪਾਲ ਸ਼ਰਮਾ, ਗੁਰਸੇਵਕ ਮਾਨ, ਸਵਰਨਜੀਤ ਸਿੰਘ ਦਲਿਓ, ਜਸਵੰਤ ਸਿੰਘ ਬੀਰੋਕੇ ਅਤੇ ਅਮਰੀਕ ਸਿੰਘ ਫਫੜੇ ਨੇ ਵੀ ਸੰਬੋਧਨ ਕੀਤਾ।

Advertisement

Advertisement
×