ਰਾਜਿੰਦਰ ਵਰਮਾ
ਭਦੌੜ, 27 ਸਤੰਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਭਦੌੜ ਵਿਖੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਸ਼ਹਿਰ ਦੇ ਬਾਜ਼ਾਰ ਪੂਰਨ ਤੌਰ ’ਤੇ ਬੰਦ ਰਹੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਬਰਨਾਲਾ ਬਾਜਾਖਾਨਾ ਮੁੱਖ ਮਾਰਗ ਉਪਰ ਧਰਨਾ ਮਾਰਿਆ ਗਿਆ। ਧਰਨੇ ਵਿੱਚ ਲਾਗਲੇ ਪਿੰਡਾਂ ਦੇ ਕਿਸਾਨਾਂ ਅਤੇ ਵਪਾਰੀ ਵਰਗ ਨੇ ਸ਼ਮੂਲੀਅਤ ਕਰਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।