ਅਨੁਸ਼ਾਸਨਹੀਣਤਾ ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ: ਭੱਲਾ
ਭੁੱਚੋ ਮੰਡੀ: ਇੱਥੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਕੀਤੀ ਮੀਟਿੰਗ ਦੌਰਾਨ ਵਾਲੰਟੀਅਰਾਂ ਨੂੰ ਕਿਹਾ ਕਿ ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਗੂਆਂ ਅਤੇ ਵਾਲੰਟੀਅਰਾਂ...
Advertisement
ਭੁੱਚੋ ਮੰਡੀ: ਇੱਥੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਕੀਤੀ ਮੀਟਿੰਗ ਦੌਰਾਨ ਵਾਲੰਟੀਅਰਾਂ ਨੂੰ ਕਿਹਾ ਕਿ ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਗੂਆਂ ਅਤੇ ਵਾਲੰਟੀਅਰਾਂ ਦੀ ਹੌਸਲਾ-ਅਫ਼ਜ਼ਹਈ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਸਫਲ ਹੋ ਰਹੇ ਹਨ। ਉਨ੍ਹਾਂ ਵਾਲੰਟੀਅਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਸਮੇਂ ਆਪਣੇ ਕੰਮ ਧੰਦਿਆਂ ਲਈ ਸੰਪਰਕ ਕਰ ਸਕਦੇ ਹਨ। ਇਸ ਮੌਕੇ ਆਗੂਆਂ ਤੇ ਵਾਲੰਟੀਅਰਾਂ ਨੇ ਜਤਿੰਦਰ ਭੱਲਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਅਤੇ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×