DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Indo-US Free Trade Agreement: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਕਨਵੈਨਸ਼ਨ

ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਪਾਲਸੀ ਦਾ ਵਿਰੋਧ; 22 ਨੂੰ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਕਨਵੈਨਸ਼ਨ ਵਿੱਚ ਸ਼ਾਮਲ ਆਗੂ ਅਤੇ ਵਰਕਰ।
Advertisement

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਮਹਿਮਾ ਵਿੱਚ ਇੰਡੋ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਕਿਸਾਨ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਵਿਚ ਬੀ ਕੇ ਯੂ ਮਾਨਸਾ, ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ, ਕਿਸਾਨ ਸਟੂਡੈਂਟਸ ਯੂਨੀਅਨ, ਮਿਸਲ ਸਤਲੁਜ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਇੰਟਰਨੈਸ਼ਨਲ ਪੰਥਕ ਦਲ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਵੱਖ ਵੱਖ ਬੁਲਾਰਿਆ ਨੇ ਮੁਕਤ ਵਪਾਰ ਸਮਝੌਤਾ ਅਤੇ ਲੈਂਡ ਪੂਲਿੰਗ ਪਾਲਸੀ ਬਾਰੇ ਜਾਣਕਾਰੀ ਸਾਂਝੀ ਕੀਤੀ। ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਸਾਰੀਆਂ ਜਥੇਬੰਦੀਆਂ ਵੱਲੋਂ ਮੰਗ ਕੀਤੀ ਕਿ ਇੰਡੋ ਅਮਰੀਕਾ ਮੁਕਤ ਵਪਾਰ ਸਮਝੌਤਾ ਫੌਰੀ ਰੱਦ ਕੀਤਾ ਜਾਵੇ, ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਸੀ ਰੱਦ ਕੀਤੀ ਜਾਵੇ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਣਾ ਯਕੀਨੀ ਬਣਾਇਆ ਜਾਵੇ, ਕਿਸਾਨਾਂ, ਮਜ਼ਦੂਰਾਂ ਦੇ ਸਾਰੇ ਕਰਜ਼ਿਆ ਤੇ ਲਕੀਰ ਫੇਰੀ ਜਾਵੇ, ਸਾਰੀਆਂ ਫਸਲਾਂ ਦਾ ਐੱਮ ਐੱਸ ਪੀ ਦਾ ਗਾਰੰਟੀ ਕਾਨੂੰਨ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਲਾਗੂ ਕੀਤਾ ਜਾਵੇ, ਬੀ ਬੀ ਐੱਮ ਬੀ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਪ੍ਰਸਤਾਵਿਤ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਰੱਦ ਕੀਤੇ ਜਾਣ ਅਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਕਿਸਾਨਾਂ ਵੱਲੋਂ ਕਨਵੈਨਸ਼ਨ ਬਾਅਦ ਰੋਸ ਮਾਰਚ ਕਰ ਕੇ ਮੋਦੀ ਅਤੇ ਟਰੰਪ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ ਪੂਰੇ ਪੰਜਾਬ ਦੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ ਜਾਣਗੇ, 29 ਅਤੇ 30 ਜੁਲਾਈ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਕਨਵੈਨਸ਼ਨ ਕੀਤੀ ਜਾਵੇਗੀ। ਇਸ ਦੇ ਨਾਲ ਹੀ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਨੂੰ ਸਮਰਪਿਤ ਕਨਵੈਨਸ਼ਨ ਕੀਤੀ ਜਾਵੇਗੀ। ਇਸ ਮੌਕੇ ਗੁਰਮੀਤ ਸਿੰਘ ਮਹਿਮਾ, ਦਲਵਿੰਦਰ ਸਿੰਘ ਸ਼ੇਰਖਾਂ, ਮੇਜਰ ਸਿੰਘ ਰੰਧਾਵਾ, ਗੁਰਚਰਨ ਸਿੰਘ ਕੋਮਲ, ਜਗਰੂਪ ਸਿੰਘ ਭੁੱਲਰ, ਮਾਨ ਸਿੰਘ ਕਿਲੀ, ਬੂਟਾ ਸਿੰਘ ਕਰੀ ਕਲਾਂ, ਬਾਬਾ ਸਤਨਾਮ ਸਿੰਘ ਵੱਲੀਆਂ, ਸਰਬਜੀਤ ਸਿੰਘ ਭਾਵੜਾ, ਮਲਕੀਤ ਸਿੰਘ ਹਰਾਜ ਨੇ ਸੰਬੋਧਨ ਕੀਤਾ।

Advertisement
Advertisement
×