ਪੱਤਰ ਪ੍ਰੇਰਕ
ਮਾਨਸਾ, 9 ਸਤੰਬਰ
ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਫੱਤਾ ਮਾਲੋਕਾ, ਜਟਾਣਾ ਖੁਰਦ, ਕੁਸਲਾ ਅਤੇ ਚੂਹੜੀਆਂ ਵਿੱਚ ਕੰਮਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੇਬਰ ਦੀ ਹਾਜ਼ਰੀ ਮੋਬਾਈਲ ਮੋਨੀਟਰਿੰਗ ਸਿਸਟਮ ਰਾਹੀਂ ਲਗਾਉਣੀ ਯਕੀਨੀ ਬਣਾਈ ਜਾਵੇ। ਜੋਬ ਕਾਰਡਧਾਰਕਾਂ ਨੂੰ 100 ਦਿਨਾਂ ਦਾ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।