ਪੱਤਰ ਪ੍ਰੇਰਕ
ਅਬੋਹਰ, 11 ਅਗਸਤ
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੁਲਤਾਂ ਦੇਣ ਲਈ ਸ਼ੁੁਰੂ ਕੀਤੇ ਜਾ ਰਹੇ ‘ਆਮ ਆਦਮੀ ਕਲੀਨਿਕ’ ਲੋਕਾਂ ਲਈ ਵਰਦਾਨ ਸਿੱਧ ਹੋਣਗੇ। ਵਿਧਾਇਕ ਨੇ ਇਹ ਦਾਅਵਾ ਅੱਜ ਪਿੰਡ ਦੁਤਾਰਾਂਵਾਲੀ ਅਤੇ ਖੁੱਬਣ ਵਿੱਚ ਬਣ ਰਹੇ ਮੁਹੱਲਾ ਕਲੀਨਿਕਾਂ ਦੇ ਕੰਮ ਦਾ ਨਿਰੀਖਣ ਕਰਨ ਮੌਕੇ ਕੀਤਾ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਤੋਂ ਇਲਾਵਾਂ ਹੋਰ ਲੋੜੀਂਦਾ ਸਟਾਫ ਹੋਵੇਗਾ ਤੇ ਇੱਥੇ ਟੈਸਟ ਤੇ ਦਵਾਈਆਂ ਮੁਫ਼ਤ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਆਜਾਦੀ ਦਿਹਾੜੇ ਮੌਕੇ ਰਾਜ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਹੋ ਰਹੇ ਹਨ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਲੋਕਾਂ ਦੀ ਇਨ੍ਹਾਂ ਮੁਸ਼ਕਲਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।