ਖੇਤੀ ਵਿਭਾਗ ਦੀ ਟੀਮ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ : The Tribune India

ਖੇਤੀ ਵਿਭਾਗ ਦੀ ਟੀਮ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ

ਖੇਤੀ ਵਿਭਾਗ ਦੀ ਟੀਮ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ

ਖੇਤੀਬਾੜੀ ਵਿਭਾਗ ਦੀ ਟੀਮ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਦੀ ਹੋਈ।

ਨਿੱਜੀ ਪੱਤਰ ਪ੍ਰੇਰਕ

ਝਨੀਰ, 6 ਅਗਸਤ

ਖੇਤੀ ਵਿਭਾਗ ਦੀ ਟੀਮ ਵੱਲੋਂ ਡਾ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਟੀਮਾਂ ਬਣਾ ਕੇ ਅੱਜ ਤਲਵੰਡੀ ਅਕਾਲੀਆ, ਬਹਿਣੀਵਾਲ, ਕੋਟ ਧਰਮੂ, ਭੰਮੇ ਖੁਰਦ, ਰਾਮਾਨੰਦੀ, ਬੁਰਜ, ਮੀਆਂ, ਰਾਏਪੁਰ, ਮਾਖਾ ਆਦਿ ਪਿੰਡਾਂ ਦਾ ਦੌਰਾ ਕਰ ਕੇ ਨਰਮੇ ਦੀ ਫ਼ਸਲ ਦਾ ਨਿਰੀਖਣ ਕੀਤਾ ਗਿਆ| ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਡਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਨਰਮੇ ਦੀ ਫਸਲ ’ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦਾ ਹਮਲਾ ਕਾਫੀ ਕੰਟਰੋਲ ਹੇਠ ਆ ਗਿਆ ਹੈ ਪ੍ਰੰਤੂ ਫਿਰ ਵੀ ਕਿਸਾਨਾਂ ਨੂੰ ਸੁਚੇਤ ਰਹਿਣ ਅਤੇ ਫ਼ਸਲ ਦਾ ਸਰਵੇਖਣ ਕਰਦੇ ਰਹਿਣ ਦੀ ਲੋੜ ਹੈ| ਖੇਤੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਫਸਲ ’ਤੇ ਵਿਭਾਗ ਦੀਆਂ ਸਿਫਾਰਸ਼ਾਂ ਮੁਤਾਬਕ ਹੀ ਦਵਾਈਆਂ ਦੀ ਸਪਰੇਅ ਕੀਤੀ ਜਾਵੇ ਅਤੇ ਇੱਕ ਤੋਂ ਵੱਧ ਸਪਰੇਆਂ ਨੂੰ ਮਿਲਾ ਕੇ ਛਿੜਕਾਅ ਨਾ ਕੀਤਾ ਜਾਵੇ|

ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਹੋਈ ਲਗਾਤਾਰ ਬਾਰਿਸ਼ ਨੇ ਜਿੱਥੇ ਚਿੱਟੀ ਮੱਖੀ ਦਾ ਹਮਲਾ ਘਟਾਇਆ ਹੈ ਉੱਥੇ ਹੀ ਕੁਝ ਪਿੰਡਾਂ ਵਿੱਚ ਜ਼ਿਆਦਾ ਮੀਂਹ ਪੈਣ ਕਾਰਨ ਨਰਮੇ ਦੀ ਫਸਲ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ। ਕਿਸਾਨਾਂ ਨੂੰ ਇਸ ਪਾਣੀ ਦੀ ਨਿਕਾਸੀ ਕਰਨੀ ਚਾਹੀਦੀ ਹੈ ਤਾਂ ਜੋ ਨਰਮੇ ਦੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਕਿਸਾਨ ਨੇ ਢਾਈ ਏਕੜ ਨਰਮੇ ਦੀ ਫਸਲ ਵਾਹੀ

ਭੁੱਚੋ ਮੰਡੀ (ਪੱਤਰ ਪ੍ਰੇਰਕ): ਇਲਾਕੇ ਦੇ ਪਿੰਡ ਲਹਿਰਾ ਖਾਨਾ ਵਿੱਚ ਕਿਸਾਨ ਗੁਰਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮੇ ਦੀ ਢਾਈ ਏਕੜ ਫਸਲ ਵਾਹ ਦਿੱਤੀ ਹੈ। ਪੀੜਤ ਕਿਸਾਨ ਨੇ ਕਿਹਾ ਕਿ ਫਸਲ ਬਚਾਉਣ ਲਈ ਉਸ ਨੇ ਮਹਿੰਗੀਆਂ ਸਪਰੇਆਂ ਵੀ ਕੀਤੀਆਂ, ਪਰ ਇਸ ਦਾ ਚਿੱਟੇ ਮੱਛਰ ’ਤੇ ਕੋਈ ਅਸਰ ਨਹੀਂ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਅਣਦੇਖੀ ਕਾਰਨ ਕਿਸਾਨ ਆਰਥਿਕ ਤੌਰ ’ਤੇ ਟੁੱਟ ਰਹੇ ਹਨ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਨਰਮੇ ਦੇ ਖਰਾਬੇ ਦਾ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਅੱਗੇ ਤੋਂ ਮਿਆਰੀ ਬੀਜ ਤੇ ਸਹੀ ਕੀਟਨਾਸ਼ਕ ਦਾ ਪ੍ਰਬੰਧ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਤਿਉਹਾਰੀ ਸੀਜ਼ਨ ਅਤੇ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਫ਼ੈਸਲਾ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਸ਼ਹਿਰ

View All