ਜ਼ੀਰਾ(ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਿਲਾਇੰਸ ਪੰਪ ਵਲੂਰ ਵਿੱਚ ਲਗਾਇਆ ਗਿਆ ਦਿਨ ਰਾਤ ਦਾ ਪੱਕਾ ਧਰਨਾ 351ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਇਸ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ, ਬਲਾਕ ਪ੍ਰਧਾਨ ਮਹਿੰਦਰ ਸਿੰਘ ਫਿਰੋਜ਼ਸ਼ਾਹ, ਜਰਨਲ ਸਕੱਤਰ ਕੁਲਵੰਤ ਸਿੰਘ ਆਦਿ ਨੇ ਕਿਹਾ ਕਿ ਸੰਯੁਕਤ ਮੋਰਚੇ ਦਿੱਲੀ ਦੇ ਸੱਦੇ ਤੋਂ ਬਿਨਾਂ ਐਵੇਂ ਹੀ ਬਗੈਰ ਕਿਸੇ ਵਜ੍ਹਾ ਹਾਈਵੇਅ ਅਤੇ ਜੀ.ਟੀ ਰੋਡ ’ਤੇ ਧਰਨੇ ਲਾਉਣ ਦੀ ਬਜਾਏ ਸਰਕਾਰੀ ਦਫ਼ਤਰਾਂ ਅੱਗੇ ਧਰਨੇ ਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਬੰਧਿਤ ਅਧਿਕਾਰੀਆਂ ਨੂੰ ਪਹਿਲਾਂ ਹੀ ਅਲਟੀਮੇਟਮ ਦੇਣਾ ਚਾਹੀਦਾ ਹੈ ਤਾਂ ਕਿ ਜ਼ਿਲ੍ਹੇ ਦੇ ਸਬੰਧਤ ਅਧਿਕਾਰੀ ਇਹਨਾਂ ਮਸਲਿਆਂ ਦਾ ਹੱਲ ਕਰਨ ਲਈ ਅਮਲ ਕਰ ਸਕਣ।