ਜਲਾਲਾਬਾਦ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀ ਆਪਣੇ ਪਿੰਡਾਂ ਦੇ ਗ੍ਰਾਮੀਣ ਬੈਂਕਾ, ਡਾਕਖਾਨੇ, ਛੋਟੇ ਡਾਕਘਰਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ ਸਤਲੁੱਜ ਦਰਿਆ ਦੇ ਪੁਲਾਂ ਅਤੇ ਵਿਸ਼ੇਸ਼ ਤੌਰ ’ਤੇ ਬਿਜਲੀ ਦੇ ਖੰਭਿਆਂ ਆਦਿ ਨੂੰ ਤੋੜ ਫੋੜ ਦੁਆਰਾ ਨਸ਼ਟ ਕੀਤੇ ਜਾਣ ਤੋਂ ਬਚਾਉਣ ਲਈ 24 ਘੰਟੇ ਗਸ਼ਤ (ਠੀਕਰੀ ਪਹਿਰਾ) ਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਪੁਲ, ਦਰਿਆ/ਨਹਿਰ ਦੇ ਟੁੱਟ ਜਾਣ ਦੀ ਸੰਭਾਵਨਾ ਹੋਵੇ ਤਾਂ ਉਹ ਇਸ ਸਬੰਧੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਸਬੰਧਿਤ ਉੱਪ ਮੰਡਲ ਮੈਜਿਸਟ੍ਰੇਟ ਨੂੰ ਦੇਣਗੇ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ। -ਨਿੱਜੀ ਪੱਤਰ ਪ੍ਰੇਰਕ