ਪੱਤਰ ਪ੍ਰੇਰਕ
ਮਾਨਸਾ, 10 ਸਤੰਬਰ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਨਿਸ਼ਾਨਦੇਹੀਆਂ, ਰਿਕਵਰੀ ਕੇਸਾਂ ਅਤੇ ਇੰਤਕਾਲ ਦੇ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਕਰਨ। ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀਆਂ ਨੂੰ ਪੋਰਟਲ ’ਤੇ ਅਪਲੋਡ ਕਰਨਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਹਰੇਕ ਅਧਿਕਾਰੀ ਨਿਰਧਾਰਤ ਸਮੇਂ ’ਚ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਵੇ।