ਡੀ ਏ ਪੀ ਨਾਲ ਕੋਈ ਹੋਰ ਖਾਦ ਨਾ ਵੇਚਣ ਦੀ ਹਦਾਇਤ
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਆਗਾਮੀ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਸਮੂਹ ਹੋਲਸੇਲ ਖਾਦ ਵਿਕਰੇਤਾ ਅਤੇ ਵੱਖ-ਵੱਖ ਮੰਡੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਡੀ ਪੀ ਏ ਖਾਦ ਨਾਲ ਨੈਨੋ ਖਾਦ ਸਮੇਤ ਹੋਰ ਵਾਧੂ ਮਲਟੀਰੀਅਲ ਵੇਚਣ...
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਆਗਾਮੀ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਸਮੂਹ ਹੋਲਸੇਲ ਖਾਦ ਵਿਕਰੇਤਾ ਅਤੇ ਵੱਖ-ਵੱਖ ਮੰਡੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਡੀ ਪੀ ਏ ਖਾਦ ਨਾਲ ਨੈਨੋ ਖਾਦ ਸਮੇਤ ਹੋਰ ਵਾਧੂ ਮਲਟੀਰੀਅਲ ਵੇਚਣ ਤੋਂ ਗੁਰੇਜ਼ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਦੌਰਨ ਹਦਾਇਤ ਕੀਤੀ ਕਿ ਖਾਦ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ। ਉਨ੍ਹਾਂ ਸਮੂਹ ਹੋਲ ਸੇਲਰਾਂ ਨੂੰ ਹਦਾਇਤ ਕੀਤੀ ਕਿ ਸਮੂਹ ਰਿਟੇਲ ਵਿਕਰੇਤਾਵਾਂ ਤੱਕ ਖਾਦ ਪਹੁੰਚਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਛੋਟੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ, ਉਨ੍ਹਾਂ ਨੂੰ ਖਾਦ ਦੇਣੀ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਖੇਤੀਬਾੜੀ ਅਧਿਕਾਰੀਆਂ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ। ਉਨ੍ਹਾਂ ਨੇ ਕਿਸਾਨਾਂ ਭਰੋਸਾ ਦਿਵਾਇਆ ਕਿ ਕਣਕ ਦੀ ਬਿਜਾਈ ਤੱਕ ਲੋੜੀਂਦੀ ਮਾਤਰਾ ਵਿੱਚ ਖਾਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਖਾਦ ਖਰੀਦਣ ਸਮੇਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ।