DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Reviews Development Projects: ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ

ਸਪੀਕਰ ਨੇ ਵਿਕਾਸ ਕਾਰਜਾਂ ਦੀ ਸਮੀਖਿਆ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ।
Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਂਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਦੀ ਪ੍ਰਗਤੀ ਸਬੰਧੀ ਜਾਣੂ ਕਰਵਾਇਆ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸਪੀਕਰ ਸ੍ਰੀ ਸੰਧਵਾਂ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਅਧਿਕਾਰੀਆਂ ਤੋਂ ਚੱਲ ਰਹੇ ਅਤੇ ਤਜਵੀਜ਼ਤ ਵਿਕਾਸ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਕੰਮਾਂ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਓ ਐੱਸ ਡੀ ਸਾਧੂ ਰਾਮ ਕੁਸ਼ਲਾ, ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਮਨਦੀਪ ਮੌਂਗਾ ਰੈੱਡ ਕਰਾਸ ਸੈਕਟਰੀ, ਬੀ ਡੀ ਪੀ ਓ ਕੋਟਕਪੂਰਾ ਨੱਥਾ ਸਿੰਘ, ਸੁਖਵੰਤ ਸਿੰਘ ਪੱਕਾ, ਅਮਨਦੀਪ ਸਿੰਘ ਬਾਬਾ ਆਦਿ ਹਾਜ਼ਰ ਸਨ।

Advertisement
Advertisement
×